Punjab Assembly Special Session: ਮੁੱਖ ਮੰਤਰੀ ਵੱਲੋਂ ਸਦਨ ’ਚ ਸੋਧ ਬਿੱਲ ਪੇਸ਼

Punjab Assembly Special Session: ਮੁੱਖ ਮੰਤਰੀ ਵੱਲੋਂ ਸਦਨ ’ਚ ਸੋਧ ਬਿੱਲ ਪੇਸ਼

ਪੰਜਾਬ ਵਿਧਾਨ ਸਭਾ ਦੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਮੌਕੇ ’ਤੇ ਅੱਜ ਚੱਲ ਰਹੇ ਵਿਸ਼ੇਸ਼ ਸੈਸ਼ਨ ਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਪੇਸ਼ ਹੋਇਆ। ਅੱਜ ਸਦਨ ਦੇ ਮਾਹੌਲ ’ਚ ਰੂਹਾਨੀ ਰੰਗ ਨਜ਼ਰ ਆਇਆ । ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸ਼ਬਦ ਗਾਣ ਚੱਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਦਨ ਚ ਸੋਧ ਬਿੱਲ ਪੇਸ਼ ਕੀਤਾ । ਸਪੀਕਰ ਨੇ ਮੂਲ ਮੰਤਰ ਦੇ ਪਾਠ ਨਾਲ ਬਹਿਸ ਸ਼ੁਰੂ ਕਰਵਾਈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਇਸ ਸੋਧ ਬਿੱਲ ਜ਼ਰੀਏ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰ ਰਹੀ ਹੈ ਅਤੇ ਇਹ ਸਜ਼ਾ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਹੋਵੇਗੀ। ਦੱਸ ਦਈਏ ਕਿ ਅੱਜ ਪੰਜਾਬ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਬਾਰੇ ਇਹ ਵਿਸ਼ੇਸ਼ ਇਜਲਾਸ ਕੀਤਾ ਜਾ ਰਿਹਾ ਹੈ ਤਾਂ ਜੋ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਸਖ਼ਤ ਕਾਨੂੰਨ ਬਣਾਇਆ ਜਾ ਸਕੇ। ਪੰਜਾਬ ਸਰਕਾਰ ਇਸ ਸੋਧ ਬਿੱਲ ਜ਼ਰੀਏ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰ ਰਹੀ ਹੈ ਅਤੇ ਇਹ ਸਜ਼ਾ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਹੋਵੇਗੀ। ਸਦਨ ਵਿੱਚ ਅੱਜ ਵੱਖ ਵੱਖ ਸਿੱਖ ਸੰਪਰਦਾਵਾਂ ਦੇ ਮੁਖੀ ਵੀ ਹਾਜ਼ਰ ਸਨ ।

ਇਸ ਤੋਂ ਪਹਿਲਾਂ ਸਦਨ ’ਚ ਅੱਜ ਪਹਿਲਾਂ ਵਿੱਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਚੇਤੇ ਰਹੇ ਕਿ ਪੰਜਾਬ ਵਿਧਾਨ ਸਭਾ ’ਚ 14 ਜੁਲਾਈ 2025 ਨੂੰ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਸਬੰਧੀ ਬਿੱਲ, 2025’ ਪੇਸ਼ ਕੀਤਾ ਗਿਆ ਸੀ ਅਤੇ ਸਦਨ ’ਚ ਇਸ ਬਿੱਲ ’ਤੇ ਚਰਚਾ ਅਤੇ ਸਲਾਹ ਮਸ਼ਵਰੇ ਲਈ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈੱਕਟ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਤੱਕ ਦੁਬਿਧਾ ਜ਼ਾਹਿਰ ਕੀਤੀ ਜਾ ਰਹੀ ਸੀ ਕਿ ਕੀ ਪੰਜਾਬ ਸਰਕਾਰ ਬੇਅਦਬੀ ਖ਼ਿਲਾਫ਼ ਨਵਾਂ ਕਾਨੂੰਨ ਬਣਾਏਗੀ ਜਾਂ ਫਿਰ ‘ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਐਕਟ 2008’ ’ਚ ਹੀ ਸੋਧ ਕਰੇਗੀ। ਸ਼੍ਰੋਮਣੀ ਕਮੇਟੀ ਨੇ ਦੋਸ਼ ਲਾਏ ਸਨ ਕਿ ਸਿਲੈੱਕਟ ਕਮੇਟੀ ਨੇ ਉਨ੍ਹਾਂ ਨੂੰ ਇਸ ਬਿੱਲ ਬਾਰੇ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ।

Share: