ਪੰਜਾਬ ਪੁਲੀਸ ਵੱਲੋਂ ਆਈ ਆਈ ਟੀ ਰੋਪੜ ਨਾਲ ਸਮਝੌਤਾ ਸਹੀਬੱਧ

ਚੰਡੀਗਡ਼੍ਹ: ਪੰਜਾਬ ਪੁਲੀਸ ਵੱਲੋਂ ਏ ਆਈ ਅਧਾਰਤ ਅਪਰਾਧ ’ਤੇ ਨੱਥ ਪਾਉਣ ਲਈ ਇੰਡੀਅਨ ਇੰਸਟੀਟਿਊਟ ਆਫ਼ ਟੈਕਨਾਲੋਜੀ (ਆਈ ਆਈ ਟੀ) ਰੋਪੜ ਦੇ ਸਹਿਯੋਗ ਨਾਲ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਆਧਾਰਤ ਪੁਲੀਸਿੰਗ ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਪੁਲੀਸ ਵੱਲੋਂ ਆਈ ਆਈ ਟੀ ਰੋਪੜ ਦੇ ਸਹਿਯੋਗ ਨਾਲ ਏ ਆਈ ਟੂਲਜ਼ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਅਪਰਾਧੀਆਂ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮੈਪ ਅਤੇ ਟਾਰਗੇਟ ਕੀਤਾ ਜਾਵੇਗਾ। ਇਸ ਲਈ ਅੱਜ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਟਿਊਟ ਆਫ ਮੈਡੀਕਲ ਸਾਇੰਸ ਅਤੇ ਆਈ ਆਈ ਟੀ ਰੋਪੜ ਵਿਚਕਾਰ ਸਮਝੌਤਾ ਕੀਤਾ ਗਿਆ। ਇਸ ਸਮਝੌਤੇ ਤਹਿਤ ਆਈ ਆਈ ਟੀ ਰੋਪੜ ਵੱਲੋਂ ਅਜਿਹਾ ਸਾਫ਼ਟਵੇਅਰ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਫੜਨ ਲਈ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਸ਼ਾਮਲ ਹੋਣਗੀਆਂ।

Share: