ਪੰਜਾਬ ’ਚ ਕਈ ਥਾਵਾਂ ’ਤੇ ਮੀਂਹ ਦੀ ਸੰਭਾਵਨਾ

ਪੰਜਾਬ ’ਚ ਕਈ ਥਾਵਾਂ ’ਤੇ ਮੀਂਹ ਦੀ ਸੰਭਾਵਨਾ

ਚੰਡੀਗਡ਼੍ਹ: ਪੰਜਾਬ ਦੇ ਕਈ ਇਲਾਕਿਆਂ ਵਿੱਚ 17 ਅਪਰੈਲ ਨੂੰ ਮੌਸਮ ਆਪਣਾ ਮਿਜ਼ਾਜ ਬਦਲ ਸਕਦਾ ਹੈ, ਜਿਸ ਕਰਕੇ ਕਿਸਾਨਾਂ ਦੀ ਚਿੰਤਾ ਮੁੜ ਵੱਧ ਗਈ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 17 ਅਪਰੈਲ ਨੂੰ ਮੁੜ ਤੋਂ ਹਲਕੇ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਨੇ 17 ਅਪਰੈਲ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਇਸ ਸਮੇਂ ਪੰਜਾਬ ਭਰ ਵਿੱਚ ਕਣਕ ਦੀ ਵਾਢੀ ਜ਼ੋਰਾਂ ’ਤੇ ਹੈ। ਮੰਡੀਆਂ ਵਿੱਚ ਕਣਕ ਦੀ ਖਰੀਦ ਨਾ ਹੋਣ ਕਰਕੇ ਕਣਕ ਦੇ ਅੰਬਾਰ ਲੱਗੇ ਹੋਏ ਹਨ। ਅਜਿਹੇ ਵਿੱਚ ਮੀਂਹ ਪੈਣ ਕਰਕੇ ਕਿਸਾਨਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਵਿੱਚ 3-4 ਦਿਨਾਂ ਤੋਂ ਲਗਾਤਾਰ ਪੈ ਰਹੀ ਅਤਿ ਦੀ ਗਰਮੀ ਕਰਕੇ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ।

Share: