IPL ਵਿੱਚ ਅਨੁਸ਼ਾਸਨਹੀਣਤਾ ਖ਼ਿਲਾਫ਼ BCCI ਸਖ਼ਤ

IPL ਵਿੱਚ ਅਨੁਸ਼ਾਸਨਹੀਣਤਾ ਖ਼ਿਲਾਫ਼ BCCI ਸਖ਼ਤ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ ਸੀ ਸੀ ਆਈ) ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐੱਲ) ਦੇ ਮੌਜੂਦਾ ਸੀਜ਼ਨ ਦੌਰਾਨ ਅਨੁਸ਼ਾਸਨਹੀਣਤਾ ਅਤੇ ਪ੍ਰੋਟੋਕੋਲ ਦੀ ਉਲੰਘਣਾ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਬੋਰਡ ਨੇ ਸੰਭਾਵੀ ‘ਹਨੀ ਟਰੈਪ’, ਸੁਰੱਖਿਆ ਖ਼ਤਰਿਆਂ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ਖਿਡਾਰੀਆਂ, ਸਹਿਯੋਗੀ ਸਟਾਫ ਅਤੇ ਟੀਮ ਅਧਿਕਾਰੀਆਂ ਦੇ ਹੋਟਲ ਕਮਰਿਆਂ ਵਿੱਚ ਅਣਅਧਿਕਾਰਤ ਵਿਅਕਤੀਆਂ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ।

ਬੀ ਸੀ ਸੀ ਆਈ ਦੇ ਸਕੱਤਰ ਦੇਵਜੀਤ ਸੈਕੀਆ ਵੱਲੋਂ ਦਸ ਫਰੈਂਚਾਇਜ਼ੀਆਂ ਨੂੰ ਭੇਜੇ ਪੱਤਰ ਅਨੁਸਾਰ ਹੁਣ ਖਿਡਾਰੀਆਂ ਦੇ ਕਮਰਿਆਂ ਵਿੱਚ ਕਿਸੇ ਵੀ ਮਹਿਮਾਨ ਦੇ ਦਾਖ਼ਲੇ ਲਈ ਟੀਮ ਮੈਨੇਜਰ ਤੋਂ ਲਿਖਤੀ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ। ਬਿਨਾਂ ਮਨਜ਼ੂਰੀ ਕੋਈ ਬਾਹਰੀ ਬੰਦਾ ਦਾਖ਼ਲ ਨਹੀਂ ਹੋ ਸਕੇਗਾ। ਬੋਰਡ ਨੇ ਸਾਫ਼ ਕੀਤਾ ਹੈ ਕਿ ਖਿਡਾਰੀਆਂ ਨੂੰ ਬਲੈਕਮੇਲ ਜਾਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਹੋ ਸਕਦੀਆਂ ਹਨ, ਜਿਸ ਕਾਰਨ ਭਾਰਤੀ ਕਾਨੂੰਨਾਂ ਤਹਿਤ ਗੰਭੀਰ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ।

Share: