ਫਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫਰੀਦਕੋਟ ਫੇਰੀ ਤੋਂ ਕੁਝ ਘੰਟੇ ਪਹਿਲਾਂ ਹੀ ਅਣਪਛਾਤੇ ਵਿਅਕਤੀਆਂ ਨੇ ਫਰੀਦਕੋਟ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਤੋਂ ਬਾਅਦ ਫਰੀਦਕੋਟ ਪੁਲੀਸ ਚੌਕਸ ਹੋ ਗਈ ਅਤੇ ਉਨ੍ਹਾਂ ਧਮਕੀ ਅਧੀਨ ਸਾਰੇ ਸਕੂਲਾਂ ਵਿੱਚ ਛੁੱਟੀ ਕਰਵਾ ਦਿੱਤੀ ਅਤੇ ਸਮੁੱਚੇ ਸਕੂਲਾਂ ਦੀ ਤਲਾਸ਼ੀ ਲਈ ਅਤੇ ਬੰਬ ਵਿਰੋਧੀ ਦਸਤੇ ਮੌਕੇ ’ਤੇ ਬੁਲਾਏ ਗਏ। ਪੁਲੀਸ ਮੁਖੀ ਪ੍ਰੱਗਿਆ ਜੈਨ ਨੇ ਕਿਹਾ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਫਰੀਦਕੋਟ ਦੇ ਦੋ ਨਿੱਜੀ ਅਤੇ ਇੱਕ ਸਰਕਾਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਤਲਾਸ਼ੀ ਦੌਰਾਨ ਕਿਸੇ ਵੀ ਸਕੂਲ ਵਿੱਚੋਂ ਕੁਝ ਵੀ ਇਤਰਾਜ਼ਯੋਗ ਸਮਗਰੀ ਨਹੀਂ ਮਿਲੀ ਪਰ ਫਿਰ ਵੀ ਸਾਰੇ ਸਕੂਲਾਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ ਹੈ।
Posted inFaridkot
ਫਰੀਦਕੋਟ ਦੇ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ

