CBSE12th Result 2026: 87.33% ਵਿਦਿਆਰਥੀ ਹੋਏ ਪਾਸ, ਕੁੜੀਆਂ ਨੇ ਮੁੜ ਮਾਰੀ ਬਾਜ਼ੀ

CBSE12th Result 2026: 87.33% ਵਿਦਿਆਰਥੀ ਹੋਏ ਪਾਸ, ਕੁੜੀਆਂ ਨੇ ਮੁੜ ਮਾਰੀ ਬਾਜ਼ੀ

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਕੁੱਲ 87.33 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਲਗਪਗ 3 ਫ਼ੀਸਦੀ ਘੱਟ ਹੈ। ਨਤੀਜਿਆਂ ਵਿੱਚ ਇੱਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਹੈ, ਜਿੱਥੇ 88 ਫ਼ੀਸਦੀ ਤੋਂ ਵੱਧ ਕੁੜੀਆਂ ਪਾਸ ਹੋਈਆਂ ਹਨ, ਉੱਥੇ ਹੀ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 82 ਰਹੀ ਹੈ।

ਅੰਕੜਿਆਂ ਮੁਤਾਬਕ 94,000 ਤੋਂ ਵੱਧ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਹਨ, ਜਦਕਿ 17,000 ਤੋਂ ਵੱਧ ਉਮੀਦਵਾਰਾਂ ਨੇ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਦੂਜੇ ਪਾਸੇ, 1.63 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਕੰਪਾਰਟਮੈਂਟ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ, ਜਿਸ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਲਗਭਗ 2 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

Share: