West Bengal Elections: ਪੱਛਮੀ ਬੰਗਾਲ ਵਿੱਚ ਨਵੀਂ ਵਿਧਾਨ ਸਭਾ ਦੇ ਗਠਨ ਲਈ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ

West Bengal Elections: ਪੱਛਮੀ ਬੰਗਾਲ ਵਿੱਚ ਨਵੀਂ ਵਿਧਾਨ ਸਭਾ ਦੇ ਗਠਨ ਲਈ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ

ਕੋਲਕਾਤਾ: ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਵਿੱਚ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋਣ ਤੋਂ ਬਾਅਦ ਨਵੀਂ ਵਿਧਾਨ ਸਭਾ ਦੇ ਗਠਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਇਹ ਨੋਟੀਫਿਕੇਸ਼ਨ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ, ਜਿਸ ਨਾਲ ਹੁਣ ਨਵੀਂ ਸਰਕਾਰ ਦੇ ਗਠਨ ਅਤੇ ਚੁਣੇ ਗਏ ਨੁਮਾਇੰਦਿਆਂ ਦੇ ਸਹੁੰ ਚੁੱਕ ਸਮਾਗਮ ਦਾ ਰਾਹ ਪੱਧਰਾ ਹੋ ਗਿਆ ਹੈ।

ਚੋਣ ਕਮਿਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਇਹ ਨੋਟੀਫਿਕੇਸ਼ਨ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਇੱਕ ਅਹਿਮ ਸੰਵਿਧਾਨਕ ਕਦਮ ਹੈ। ਉਨ੍ਹਾਂ ਕਿਹਾ, “ ਇਸ ਨੋਟੀਫਿਕੇਸ਼ਨ ਨਾਲ ਕਮਿਸ਼ਨ ਵੱਲੋਂ ਨਵੀਂ ਵਿਧਾਨ ਸਭਾ ਦੇ ਗਠਨ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਹੁਣ ਅਗਲੀ ਕਾਰਵਾਈ ਨਿਰਧਾਰਤ ਪ੍ਰਕਿਰਿਆ ਅਨੁਸਾਰ ਰਾਜਪਾਲ ਵੱਲੋਂ ਅਮਲ ਵਿੱਚ ਲਿਆਂਦੀ ਜਾਵੇਗੀ।” ਅਧਿਕਾਰੀ ਨੇ ਇਹ ਵੀ ਦਾਅਵਾ ਕੀਤਾ ਕਿ ਵੋਟਾਂ ਪੈਣ ਤੋਂ ਲੈ ਕੇ ਗਿਣਤੀ ਤੱਕ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਗਈ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 294 ਮੈਂਬਰੀ ਵਿਧਾਨ ਸਭਾ ਵਿੱਚ 207 ਸੀਟਾਂ ਜਿੱਤ ਕੇ ਹੂੰਝਾਫੇਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਨਤੀਜੇ ਨਾਲ ਸੂਬੇ ਵਿੱਚ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦਾ ਪਿਛਲੇ 15 ਸਾਲਾਂ ਤੋਂ ਚੱਲ ਰਿਹਾ ਲਗਾਤਾਰ ਸ਼ਾਸਨ ਖ਼ਤਮ ਹੋ ਗਿਆ ਹੈ। ਹੁਣ ਸਾਰੀਆਂ ਨਜ਼ਰਾਂ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ’ਤੇ ਟਿਕੀਆਂ ਹੋਈਆਂ ਹਨ।
Share: