ਗਾਂਧੀਨਗਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਗ਼ੈਰ-ਕਾਨੂੰਨੀ ਪਰਵਾਸ ਅਤੇ ਹੋਰ ਅਸਾਧਾਰਨ ਕਾਰਨਾਂ ਕਰ ਕੇ ਹੋਣ ਵਾਲੀ ‘ਮਸਨੂਈ’ ਅਬਾਦੀ ਤਬਦੀਲੀ ਬਾਰੇ ਕੇਂਦਰ ਦੀ ਉੱਚ ਪੱਧਰੀ ਕਮੇਟੀ ਇਸ ਗੱਲ ਦਾ ਵੀ ਮੁਲਾਂਕਣ ਕਰੇਗੀ ਕਿ ਇਸ ਮੁੱਦੇ ਨਾਲ ਨਜਿੱਠਣ ਲਈ ਕਿਸੇ ਕਾਨੂੰਨ ਦੀ ਲੋੜ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇ ਗ਼ੈਰ-ਕਾਨੂੰਨੀ ਪਰਵਾਸੀ ਆਪਣੀ ਮਰਜ਼ੀ ਨਾਲ ਚਲੇ ਜਾਂਦੇ ਹਨ ਤਾਂ ਪੱਛਮੀ ਬੰਗਾਲ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਪ੍ਰਹੇਜ਼ ਕਰੇਗੀ ਅਤੇ ਉਨ੍ਹਾਂ ਨੂੰ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰੇਗੀ। ਸ੍ਰੀ ਸ਼ਾਹ ਨੇ 340 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਤੋਂ ਬਾਅਦ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਪ੍ਰਕਾਸ਼ ਪ੍ਰਭਾਕਰ ਨਾਓਲੇਕਰ ਦੀ ਅਗਵਾਈ ਹੇਠਲੀ ਕਮੇਟੀ ਇੱਕ ਸਾਲ ਅੰਦਰ ਆਪਣੀ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਘੁਸਪੈਠੀਏ ਦੀ ਪਛਾਣ ਕਰ ਕੇ ਉਸ ਨੂੰ ਦੇਸ਼ ’ਚੋਂ ਕੱਢਣ ਲਈ ਵਚਨਬੱਧ ਹੈ।
Posted inGujarat
ਅਬਾਦੀ ਤਬਦੀਲੀ ਬਾਰੇ ਕਮੇਟੀ ਕਾਨੂੰਨ ’ਤੇ ਕਰ ਸਕਦੀ ਹੈ ਵਿਚਾਰ: Amit Shah

