ਜ਼ੀਰਕਪੁਰ: ਇੱਥੋਂ ਦੇ ਪਟਿਆਲਾ ਰੋਡ ’ਤੇ ਸਥਿਤ ਏ ਕੇ ਐੱਮ ਰਿਜ਼ੌਰਟ ਦੇ ਗੁਦਾਮ ਵਿੱਚ ਸ਼ਾਮ ਕਰੀਬ ਪੌਣੇ ਚਾਰ ਵਜੇ ਅੱਗ ਲੱਗ ਗਈ। ਅੱਗ ਨਾਲ ਗੁਦਾਮ ਵਿੱਚ ਪਿਆ ਡੈਕੋਰੇਸ਼ਨ ਦਾ ਸਾਮਾਨ ਸੜ ਗਿਆ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੇ ਦੋ ਘੰਟੇ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਬਾਰੇ ਹਾਲੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਫਾਇਰ ਬ੍ਰਿਗੇਡ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਫਾਇਰ ਅਫ਼ਸਰ ਰਾਜੀਵ ਕੁਮਾਰ ਨੇ ਦੱਸਿਆ ਕਿ ਡੇਰਾਬੱਸੀ, ਜ਼ੀਰਕਪੁਰ, ਮੁਹਾਲੀ ਅਤੇ ਪੰਚਕੂਲਾ ਤੋਂ ਆਈਆਂ ਸੱਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਨੇ ਕਿਹਾ ਕਿ ਅੱਗ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Posted inMohali (SAS Nagar)
AKM Resort Zirakpur ਦੇ ਗੁਦਾਮ ’ਚ ਅੱਗ ਲੱਗੀ

