Israel ਵੱਲੋਂ Lebanon ’ਤੇ ਹਮਲਾ; 12 dead

Israel ਵੱਲੋਂ Lebanon ’ਤੇ ਹਮਲਾ; 12 dead

ਬੈਰੂਤ: ਲੈਬਨਾਨ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਅੱਜ ਰਾਜਧਾਨੀ ਬੈਰੂਤ ਦੇ ਦੱਖਣ ਵਿੱਚ ਮੁੱਖ ਸ਼ਾਹਰਾਹ ’ਤੇ ਇਜ਼ਰਾਇਲੀ ਡਰੋਨਾਂ ਨੇ ਤਿੰਨ ਵਾਹਨਾਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਹਮਲਿਆਂ ਵਿੱਚ ਔਰਤ ਅਤੇ ਉਸ ਦੇ ਦੋ ਬੱਚਿਆਂ ਸਣੇ 12 ਵਿਅਕਤੀਆਂ ਦੀ ਮੌਤ ਹੋ ਗਈ। ਇਜ਼ਰਾਇਲੀ ਫ਼ੌਜ ਨੇ ਕਿਹਾ ਕਿ ਉਨ੍ਹਾਂ ਨੇ ਦੱਖਣੀ ਲੈਬਨਾਨ ਦੇ ਕਈ ਇਲਾਕਿਆਂ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ’ਤੇ ਹਮਲੇ ਕੀਤੇ ਹਨ। ਇਹ ਹਮਲੇ ਦੱਖਣੀ ਪਿੰਡਾਂ ਦੇ ਵਸਨੀਕਾਂ ਨੂੰ ਇਲਾਕਾ ਖ਼ਾਲੀ ਕਰਨ ਦੀ ਚਿਤਾਵਨੀ ਦੇਣ ਤੋਂ ਕੁਝ ਘੰਟੇ ਬਾਅਦ ਕੀਤੇ ਗਏ। ਲੈਬਨਾਨ ਅਤੇ ਇਜ਼ਰਾਈਲ ਵਿਚਾਲੇ ਵੀਰਵਾਰ ਨੂੰ ਵਾਸ਼ਿੰਗਟਨ ਵਿੱਚ ਸਿੱਧੀ ਗੱਲਬਾਤ ਦਾ ਇੱਕ ਹੋਰ ਦੌਰ ਹੋਣ ਵਾਲਾ ਹੈ। ਟਰੰਪ ਪ੍ਰਸ਼ਾਸਨ ਦੋਵਾਂ ਗੁਆਂਢੀ ਮੁਲਕਾਂ ਵਿਚਾਲੇ ਜੰਗ ਖ਼ਤਮ ਕਰਨ ਲਈ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜੋ 1948 ਵਿੱਚ ਇਜ਼ਰਾਈਲ ਦੇ ਗਠਨ ਤੋਂ ਬਾਅਦ ਤੋਂ ਹੀ ਜੰਗ ਵਾਲੀ ਸਥਿਤੀ ਵਿੱਚ ਹਨ। ਸਿਹਤ ਮੰਤਰਾਲੇ ਨੇ ਬਿਆਨ ਵਿੱਚ ਤਿੰਨ ਹਮਲਿਆਂ ਦੀ ਪੁਸ਼ਟੀ ਕੀਤੀ ਹੈ।

Share: