ਲਖੀਮਪੁਰ ਖੀਰੀ: ਪੁਲੀਸ ਨੇ ਦੱਸਿਆ ਕਿ ਸੋਮਵਾਰ ਨੂੰ ਸਿਸਈਆ-ਲਖੀਮਪੁਰ ਕੌਮੀ ਰਾਜਮਾਰਗ ‘ਤੇ ਇਕ ਵੈਨ ਦੀ ਟਰੱਕ ਨਾਲ ਆਹਮੋ-ਸਾਹਮਣੇ ਹੋਈ ਟੱਕਰ ‘ਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਵੈਨ ਲਖੀਮਪੁਰ ਤੋਂ ਸਿਸਈਆ ਜਾ ਰਹੀ ਸੀ ਜਦੋਂ ਉਂਚਗਾਓਂ ਅਤੇ ਭਰੇਹਤਾ ਪਿੰਡਾਂ ਦੇ ਵਿਚਕਾਰ ਇਹ ਹਾਦਸਾ ਵਾਪਰਿਆ। ਧੌਰਹਰਾ ਦੇ ਸਰਕਲ ਅਫ਼ਸਰ ਸ਼ਮਸ਼ੇਰ ਬਹਾਦਰ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ ਹੈ।ਸੂਚਨਾ ਮਿਲਦਿਆਂ ਹੀ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚੇ। ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਸਥਾਨਕ ਲੋਕਾਂ ਮੁਤਾਬਕ ਟੱਕਰ ਕਾਫ਼ੀ ਜ਼ਬਰਦਸਤ ਸੀ, ਜਿਸ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਕੁਝ ਸਮੇਂ ਤੱਕ ਹਾਈਵੇਅ ‘ਤੇ ਆਵਾਜਾਈ ਵੀ ਪ੍ਰਭਾਵਿਤ ਰਹੀ।
Posted inUttar Pradesh
