Weather update : ਪੰਜਾਬ ਅਤੇ ਹਰਿਆਣਾ ਵਿੱਚ ਭਿਆਨਕ ਗਰਮੀ ਤੋਂ ਨਹੀਂ ਕੋਈ ਰਾਹਤ; ਜਾਣੋਂ ਵੱਖ-ਵੱਖ ਸ਼ਹਿਰਾਂ ਦਾ ਤਾਪਮਾਨ

Weather update : ਪੰਜਾਬ ਅਤੇ ਹਰਿਆਣਾ ਵਿੱਚ ਭਿਆਨਕ ਗਰਮੀ ਤੋਂ ਨਹੀਂ ਕੋਈ ਰਾਹਤ; ਜਾਣੋਂ ਵੱਖ-ਵੱਖ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਐਤਵਾਰ ਨੂੰ ਵੀ ਭਿਆਨਕ ਗਰਮੀ ਦਾ ਪ੍ਰਕੋਪ ਜਾਰੀ ਰਿਹਾ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ਵਿੱਚ ਸਭ ਤੋਂ ਵੱਧ ਸੀ। ਵਿਭਾਗ ਅਨੁਸਾਰ ਪੰਜਾਬ ਵਿੱਚ ਬਠਿੰਡਾ ਦਾ ਤਾਪਮਾਨ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਅੰਮ੍ਰਿਤਸਰ ਦਾ ਤਾਪਮਾਨ 39.4 ਡਿਗਰੀ ਸੈਲਸੀਅਸ ਰਿਹਾ।

ਉੱਥੇ ਹੀ, ਫਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵਿਭਾਗ ਮੁਤਾਬਕ ਭਿਆਨਕ ਗਰਮੀ ਦਾ ਅਸਰ ਰੋਹਤਕ ਅਤੇ ਭਿਵਾਨੀ ਵਿੱਚ ਵੀ ਦੇਖਣ ਨੂੰ ਮਿਲਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ ਲੜੀਵਾਰ 45.3 ਡਿਗਰੀ ਸੈਲਸੀਅਸ ਅਤੇ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵਿਭਾਗ ਨੇ ਦੱਸਿਆ ਕਿ ਅੰਬਾਲਾ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ, ਹਿਸਾਰ ਵਿੱਚ 43.8 ਡਿਗਰੀ ਸੈਲਸੀਅਸ, ਕਰਨਾਲ ਵਿੱਚ 42.8 ਡਿਗਰੀ ਸੈਲਸੀਅਸ ਅਤੇ ਗੁਰੂਗ੍ਰਾਮ ਵਿੱਚ 41.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ 40.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

Share: