Punjab School Holidays: ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Punjab School Holidays: ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

ਮਾਨਸਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ (ਸਮਰ ਵੇਕੇਸ਼ਨ) ਕਰਨ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਅਤੇ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਫੈਸਲਾ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ’ਤੇ ਬਰਾਬਰ ਰੂਪ ਵਿੱਚ ਲਾਗੂ ਹੋਵੇਗਾ।

ਜਾਰੀ ਕੀਤੇ ਗਏ ਅਕਾਦਮਿਕ ਕੈਲੰਡਰ ਅਤੇ ਸਰਕਾਰੀ ਹੁਕਮਾਂ ਮੁਤਾਬਕ, 1 ਜੂਨ ਤੋਂ ਸ਼ੁਰੂ ਹੋ ਕੇ ਇਹ ਛੁੱਟੀਆਂ 30 ਜੂਨ ਤੱਕ ਜਾਰੀ ਰਹਿਣਗੀਆਂ ਅਤੇ ਇਸ ਤੋਂ ਬਾਅਦ 1 ਜੁਲਾਈ ਨੂੰ ਸਾਰੇ ਸਕੂਲ ਆਪਣੇ ਪੂਰਵ ਨਿਰਧਾਰਿਤ ਸਮੇਂ ਅਨੁਸਾਰ ਦੁਬਾਰਾ ਖੁੱਲ੍ਹਣਗੇ। ਗੌਰਤਲਬ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਭਿਆਨਕ ਗਰਮੀ ਅਤੇ ਲੂ (ਹੀਟਵੇਵ) ਦੇ ਕਾਰਨ ਸਕੂਲੀ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਮਾਪਿਆਂ ਵੱਲੋਂ ਵੀ ਛੁੱਟੀਆਂ ਜਲਦੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ’ਤੇ ਮੋਹਰ ਲਾਉਂਦਿਆਂ ਸਰਕਾਰ ਨੇ ਹੁਣ 30 ਦਿਨਾਂ ਦੀਆਂ ਇਨ੍ਹਾਂ ਛੁੱਟੀਆਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਵਿਭਾਗ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।

Share: