ਪੰਜਾਬ ਦੇ ਕਈ ਇਲਾਕਿਆਂ ਵਿੱਚ ਦੇ ਹਨੇਰੀ ਨੇ ਢਾਇਆ ਕਹਿਰ

ਪੰਜਾਬ ਦੇ ਕਈ ਇਲਾਕਿਆਂ ਵਿੱਚ ਦੇ ਹਨੇਰੀ ਨੇ ਢਾਇਆ ਕਹਿਰ

ਚੰਡੀਗੜ੍ਹ: ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੰਘੀ ਦੇਰ ਰਾਤ ਅਤੇ ਕਈ ਇਲਾਕਿਆਂ ਵਿੱਚ ਅੱਜ ਤੜਕੇ ਮੀਂਹ ਤੇ ਹਨੇਰੀ ਨੇ ਕਹਿਰ ਢਾਇਆ ਹੈ। ਇਸ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਹਨੇਰੀ 80 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲੀ ਹੈ, ਜਿਸ ਕਰਕੇ ਕਈ ਇਲਾਕਿਆਂ ਵਿੱਚ ਬਿਜਲੀ ਦੇ ਖੰਭੇ ਡਿੱਗ ਗਏ ਅਤੇ ਬਿਜਲੀ ਸਪਲਾਈ ਵੀ ਠੱਪ ਹੋ ਗਈ। ਇਸ ਤੋਂ ਇਲਾਵਾ ਸੜਕਾਂ ਉੱਤੇ ਦਰਖਤ ਟੁੱਟ ਕੇ ਡਿੱਗ ਗਏ। ਇਸ ਦੌਰਾਨ ਕਈ ਇਲਾਕਿਆਂ ਵਿੱਚ ਮੱਕੀ ਦੀ ਫਸਲ ਪ੍ਰਭਾਵਿਤ ਹੋਣ ਦੀਆਂ ਖਬਰਾਂ ਵੀ ਪ੍ਰਾਪਤ ਹੋ ਰਹੀਆਂ ਹਨ। ਹਨੇਰੀ ਤੋਂ ਬਾਅਦ ਪੰਜਾਬ ਦੇ ਇੱਕ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਮੀਂਹ ਨੇ ਵੀ ਦਸਤਕ ਦੇ ਦਿੱਤੀ ਹੈ। ਮੀਂਹ ਕਰਕੇ ਸੂਬੇ ਵਿੱਚ ਮੌਸਮ ਖੁਸ਼ਗਵਾਰ ਹੋ ਗਿਆ ਅਤੇ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:30 ਵਜੇ ਤੱਕ ਹੁਸ਼ਿਆਰਪੁਰ ਵਿੱਚ 12.5 ਐਮਐਮ, ਪਠਾਨਕੋਟ ਵਿੱਚ 19 ਅਤੇ ਰੂਪਨਗਰ ਵਿੱਚ 18 ਐਮਐਮ ਮੀਂਹ ਪਿਆ ਹੈ। ਫਿਰੋਜ਼ਪੁਰ ਵਿੱਚ ਚਾਰ ਐਮਐਮ ਤੇ ਨਵਾਂ ਸ਼ਹਿਰ ਵਿੱਚ 1.2 ਐਮਐਮ ਮੀਂਹ ਪਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਇਲਾਕਿਆਂ ਸਣੇ ਸੂਬੇ ਵਿੱਚ ਕਈ ਹੋਰ ਥਾਵਾਂ ’ਤੇ ਵੀ ਹਲਕਾ ਮੀਂਹ ਪੈਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਚਾਰ ਦਿਨ ਮੌਸਮ ਖਰਾਬ ਰਹਿਣ ਦੀ ਪੇਸ਼ੀਨਗੋਈ ਕਰ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ 11 ਮਈ ਨੂੰ ਮੌਸਮ ਖਰਾਬ ਹੋਣ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ 12,13 ਅਤੇ 14 ਮਈ ਲਈ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ

Share: