Transfers in Punjab: ਪੰਜਾਬ ਵਿੱਚ ਚਾਰ IAS ਅਧਿਕਾਰੀਆਂ ਦੇ ਤਬਾਦਲੇ

Transfers in Punjab: ਪੰਜਾਬ ਵਿੱਚ ਚਾਰ IAS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: ਪੰਜਾਬ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ ਲੱਗੇ ਚੋਣ ਜਾਬਤਾ ਦੇ ਬਾਵਜੂਦ ਪੰਜਾਬ ਸਰਕਾਰ ਨੇ ਅੱਜ ਚਾਰ ਆਈਏਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੂੰ ਡਿਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ।

ਆਈਏਐਸ ਅਧਿਕਾਰੀ ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਨੈਸ਼ਨਲ ਸਿਹਤ ਮਿਸ਼ਨ ਪੰਜਾਬ ਦਾ ਮਿਸ਼ਨ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ। ਪੁਨੀਤ ਗੋਇਲ ਨੂੰ ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਗਾਇਆ ਗਿਆ ਹੈ।

Share: