Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ

ਚੰਡੀਗੜ੍ਹ : ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਸ਼ੁੱਕਰਵਾਰ (ਅੱਜ)ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਅਤੇ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਬਰਨਾਲਾ, ਸੰਗਰੂਰ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਦਰਮਿਆਨੀ ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ਸਮੇਤ ਕਈ ਹੋਰ ਇਲਾਕਿਆਂ ਵਿੱਚ ਵੀ ਹਲਕੀ ਗਰਜ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

Share: