Shop Fire: ਅੱਗ ਲੱਗਣ ਕਾਰਨ ਤਿੰਨ ਦੁਕਾਨਾਂ ਸੜੀਆਂ

Shop Fire: ਅੱਗ ਲੱਗਣ ਕਾਰਨ ਤਿੰਨ ਦੁਕਾਨਾਂ ਸੜੀਆਂ

ਪਠਾਨਕੋਟ : ਪਠਾਨਕੋਟ-ਅੰਮ੍ਰਿਤਸਰ ਕੌਮੀ ਮਾਰਗ ’ਤੇ ਸਥਿਤ ਨਰੋਟ ਪੁਲੀ ਦੇ ਕਿਨਾਰੇ ਅਚਾਨਕ ਅੱਗ ਲੱਗਣ ਕਾਰਨ ਤਿੰਨ ਦੁਕਾਨਾਂ ਸੜ ਗਈਆਂ। ਇਸ ਨਾਲ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਇਹ ਘਟਨਾ ਤੜਕੇ 4 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੁਕਾਨਾਂ ਵਿੱਚੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਤਾਂ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲੀਸ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ਉੱਪਰ ਕਾਬੂ ਪਾਇਆ। ਉਸ ਵੇਲੇ ਤੱਕ ਦੁਕਾਨਾਂ ਵਿੱਚ ਰੱਖਿਆ ਸਾਰਾ ਸਾਮਾਨ ਸੜ ਚੁੱਕਾ ਸੀ। ਪੀੜਤ ਦੁਕਾਨਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਤੜਕੇ ਟੈਲੀਫੋਨ ’ਤੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀਆਂ ਦੁਕਾਨਾਂ ਵਿੱਚ ਅੱਗ ਲੱਗੀ ਹੋਈ ਹੈ। ਉਹ ਤੁਰੰਤ ਮੌਕੇ ’ਤੇ ਪੁੱਜੇ ਤਾਂ ਉਸ ਵੇਲੇ ਤੱਕ ਕਾਫ਼ੀ ਸਾਮਾਨ ਸੜ ਚੁੱਕਾ ਸੀ, ਇਸ ਕਾਰਨ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।

Share: