ਬਹਿਬਲ ਕਲਾਂ ਗੋਲੀਕਾਂਡ: SIT ਨੇ Sukhbir Badal ਨੂੰ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ: SIT ਨੇ Sukhbir Badal ਨੂੰ ਕੀਤਾ ਤਲਬ

ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਐੱਸ ਆਈ ਟੀ ਨੇ ਉਨ੍ਹਾਂ ਨੂੰ ਰਸਮੀ ਨੋਟਿਸ ਜਾਰੀ ਕਰਕੇ ਅੱਜ 20 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਪੁਲੀਸ ਅਫ਼ਸਰਜ਼ ਇੰਸਟੀਚਿਊਟ, ਸੈਕਟਰ-32, ਚੰਡੀਗੜ੍ਹ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਵੀ ਐੱਸ ਆਈ ਟੀ ਅੱਗੇ ਪੇਸ਼ ਹੋਣ ਦੀ ਹਾਮੀ ਭਰ ਦਿੱਤੀ ਹੈ। ਉਹ ਕਈ ਵਾਰ ਕਹਿ ਚੁੱਕੇ ਹਨ ਕਿ ਜਾਂਚ ਟੀਮ ਜਦੋਂ ਵੀ ਉਨ੍ਹਾਂ ਨੂੰ ਬੁਲਾਵੇਗੀ, ਉਦੋਂ ਉਹ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਗਠਿਤ ਐੱਸ ਆਈ ਟੀ ਲਗਾਤਾਰ ਸਬੂਤਾਂ ਨੂੰ ਖੰਗਾਲ ਰਹੀ ਹੈ ਅਤੇ ਇਸੇ ਲੜੀ ਤਹਿਤ ਹੁਣ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਇਸ ਮਾਮਲੇ ਵਿੱਚ ਐੱਸ ਆਈ ਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ।

Share: