ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਮੌਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ। ਮੌਨਸੂਨ ਕਰਕੇ ਇਹਨਾਂ ਇਲਾਕਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਦਾ ਕਹਿਰ ਜਾਰੀ ਹੈ। ਹਾਲਾਂਕਿ ਪੰਜਾਬ ਦੇ ਪੁਆਧ ਖੇਤਰ ਦੇ ਕਈ ਸ਼ਹਿਰਾਂ ਵਿੱਚ ਵੀ ਮੀਂਹ ਪੈਣ ਦੀਆਂ ਖ਼ਬਰਾਂ ਪ੍ਰਾਪਤ ਹੋ ਰਹੀਆਂ ਹਨ। ਸਵੇਰ ਤੋਂ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਉੱਧਰ ਮੌਸਮ ਵਿਭਾਗ ਨੇ 28 ਅਤੇ 29 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੋਈ ਹੈ। ਇਸ ਲਈ ਮੌਸਮ ਵਿਭਾਗ ਨੇ ਇਹਨਾਂ ਦੋ ਦਿਨਾਂ ਲਈ ਔਰੈਂਜ ਅਲਰਟ ਵੀ ਜਾਰੀ ਕੀਤਾ ਹੋਇਆ ਹੈ। ਚੰਡੀਗੜ੍ਹ ਵਿੱਚ ਸਵੇਰੇ 6:30 ਤੋਂ 7:00 ਵਜੇ ਤੋਂ ਮੀਂਹ ਪੈਣ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ, ਜਿਸ ਕਰਕੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸੜਕਾਂ ‘ਤੇ ਲੰਬੇ-ਲੰਬੇ ਟਰੈਫਿਕ ਜਾਮ ਵੀ ਲੱਗੇ ਹੋਏ ਸਨ।
Posted inChandigarh
Chandigarh Heavy Rain: ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਵੇਰ ਤੋਂ ਭਾਰੀ ਮੀਂਹ ਜਾਰੀ

