ਪਟਿਆਲਾ : ਇੱਥੇ ਅਣਖ ਦੀ ਖਾਤਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੌਰਾਨ ਇੱਕ ਪਿਓ ਨੇ ਆਪਣੇ ਪੁੱਤ ਨਾਲ ਰਲ ਕੇ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਿਸ ’ਤੇ ਉਹ ਸ਼ੱਕ ਕਰਦੇ ਸੀ ਕਿ ਇਹ ਵਿਅਕਤੀ ਉਨ੍ਹਾਂ ਦੀ ਲੜਕੀ ਨੂੰ ਤੰਗ ਪਰੇਸ਼ਾਨ ਕਰਦਾ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਚੌਰਾ ਵਿਚਲੀ ਕਲੋਨੀ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਵੱਲੋਂ ਦਰਜ ਕਰਵਾਏ ਬਿਆਨਾਂ ਤੋਂ ਬਾਅਦ ਪਰਮਜੀਤ ਸਿੰਘ, ਗੁਰਨਿੰਦਰ ਸਿੰਘ ਅਤੇ ਗੁਰਵਿੰਦਰ ਕੌਰ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਦਾ ਕਹਿਣਾ ਕਿ ਪਰਮਜੀਤ ਸਿੰਘ ਨੂੰ ਸ਼ੱਕ ਸੀ ਕਿ ਬਲਜਿੰਦਰ ਸਿੰਘ ਉਨ੍ਹਾਂ ਦੀ ਲੜਕੀ ਦਾ ਪਿੱਛਾ ਕਰਦਾ ਹੈ। ਸੰਪਰਕ ਕਰਨ ’ਤੇ ਥਾਣਾ ਅਰਬਨ ਸਟੇਟ ਦੇ ਐਸਐਚਓ ਸੁਖਵਿੰਦਰ ਸਿੰਘ ਗਿੱਲ ਦਾ ਕਹਿਣਾ ਸੀ ਕਿ ਦੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।
Posted inPatiala
ਧੀ ਨੂੰ ਛੇੜਨ ਦੇ ਸ਼ੱਕ ਹੇਠ ਪਿਓ ਪੁੱਤ ਵੱਲੋਂ ਨੌਜਵਾਨ ਦਾ ਕਤਲ

