ਜਲੰਧਰ ਨਾਰਥ ਹਲਕੇ ਵਿੱਚ ਵੱਡਾ ਬਦਲਾਅ: ਦਿਨੇਸ਼ ਢੱਲ ਦੀ ਛੁੱਟੀ, ਮੇਅਰ ਵਿਨੀਤ ਧੀਰ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ

ਜਲੰਧਰ ਨਾਰਥ ਹਲਕੇ ਵਿੱਚ ਵੱਡਾ ਬਦਲਾਅ: ਦਿਨੇਸ਼ ਢੱਲ ਦੀ ਛੁੱਟੀ, ਮੇਅਰ ਵਿਨੀਤ ਧੀਰ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ

ਜਲੰਧਰ (ਮਨੀਸ਼ ਰਿਹਾਨ) ਵਿੱਚ ਆਮ ਆਦਮੀ ਪਾਰਟੀ ਨੇ ਨਾਰਥ ਹਲਕੇ ਦੀ ਸਿਆਸਤ ਵਿੱਚ ਵੱਡਾ ਫ਼ੈਸਲਾ ਲੈਂਦਿਆਂ ਹਲਕਾ ਇੰਚਾਰਜ ਦਿਨੇਸ਼ ਢੱਲ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਨੇ ਉਨ੍ਹਾਂ ਦੀ ਥਾਂ ਜਲੰਧਰ ਦੇ ਮੇਅਰ ਵਿਨੀਤ ਧੀਰ ਨੂੰ ਨਾਰਥ ਹਲਕੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ।

ਵਿਨੀਤ ਧੀਰ ਪਹਿਲਾਂ ਹੀ ਜਲੰਧਰ ਦੇ ਮੇਅਰ ਵਜੋਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਨਾਰਥ ਹਲਕੇ ਦੀ ਕਮਾਨ ਵੀ ਸੌਂਪੀ ਗਈ ਹੈ। ਸਿਆਸੀ ਹਲਕਿਆਂ ਵਿੱਚ ਇਸ ਫ਼ੈਸਲੇ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਦਿਨੇਸ਼ ਢੱਲ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਪਾਰਟੀ ਦੇ ਹੱਕ ਵਿੱਚ ਮਾਹੌਲ ਹੋਣ ਦੇ ਬਾਵਜੂਦ ਉਹ ਜਿੱਤ ਦਰਜ ਨਹੀਂ ਕਰ ਸਕੇ ਸਨ। ਇਸ ਤੋਂ ਬਾਅਦ ਪਾਰਟੀ ਨੇ ਹੁਣ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਤੋਂ ਵਾਪਸ ਲੈ ਲਈ ਹੈ।

ਸਿਆਸੀ ਚਰਚਾਵਾਂ ਮੁਤਾਬਕ ਵਿਨੀਤ ਧੀਰ ਨੂੰ ਨਾਰਥ ਹਲਕੇ ਦਾ ਇੰਚਾਰਜ ਬਣਾਉਣ ਨੂੰ ਆਉਣ ਵਾਲੀਆਂ ਚੋਣਾਂ ਲਈ ਉਨ੍ਹਾਂ ਨੂੰ ਮਜ਼ਬੂਤ ਦਾਅਵੇਦਾਰ ਵਜੋਂ ਤਿਆਰ ਕਰਨ ਦੇ ਸੰਕੇਤ ਵਜੋਂ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ ਪਾਰਟੀ ਵੱਲੋਂ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ।

Share: