ਪਟਿਆਲਾ/ਪਾਤੜਾਂ: ਜ਼ਿਲ੍ਹੇ ਦੇ ਪਾਤੜਾਂ ਨੇੜਲੇ ਪਿੰਡ ਖਾਨੇਵਾਲ ਵਿਖੇ ਪਾਤੜਾਂ- ਜਾਖਲ ਰੋਡ ਤੇ ਅੱਜ ਸਵੇਰੇ ਵਾਪਰੇ ਇੱਕ ਹਾਦਸੇ ਦੌਰਾਨ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ 18 ਸਾਲਾ ਪ੍ਰਿੰਸ ਅਤੇ 17 ਸਾਲਾ ਮੋਹਿਤ ਸਿੰਘ ਵਾਸੀ ਹਰਿਆਊ ਕਲਾਂ ਵਜੋਂ ਹੋਈ ਹੈ। ਉਹ ਦੋਵੇਂ ਜਦੋਂ ਮੋਟਰਸਾਈਕਲ ‘ਤੇ ਜਾ ਰਹੇ ਸਨ, ਜਦੋਂ ਗਲੋਬਲ ਸਕੂਲ ਹਮੀਰਗੜ੍ਹ ਦੀ ਇੱਕ ਬੱਸ ਦੀ ਲਪੇਟ ਵਿਚ ਆ ਗਏ। ਹਾਦਸੇ ਦੌਰਾਨ ਦੋਵਾਂ ਦੀ ਮੌਤ ਹੋ ਗਈ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਸੀਐਚਸੀ ਪਾਤੜਾਂ ਭੇਜਿਆ ਗਿਆ ਹੈ। ਇਸ ਹਾਦਸੇ ਦੌਰਾਨ ਸਕੂਲ ਬੱਸ ਵਿਚਲੇ ਬੱਚੇ ਸੁਰੱਖਿਅਤ ਹਨ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਪਾਤੜਾਂ – ਜਾਖਲ ਸੜਕ ‘ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਉਹ ਡਰਾਈਵਰ ਅਤੇ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਹਨਾਂ ਦੀ ਫੌਰੀ ਗਿਰਫਤਾਰੀ ਦੀ ਮੰਗ ਕਰ ਰਹੇ ਹਨ। ਪਟਿਆਲਾ ਐੱਸਐੱਸਪੀ ਦਫਤਰ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲੀਸ ਨੇ ਆਵਾਜਾਈ ਲਈ ਬਦਲਵੇਂ ਪ੍ਰਬੰਧ ਕੀਤੇ ਹਨ।
Posted inPatiala
ਸਕੂਲ ਬੱਸ ਦੀ ਟੱਕਰ ਕਾਰਨ 2 ਵਿਦਿਆਰਥੀਆਂ ਦੀ ਮੌਤ, ਡਰਾਈਵਰ ਫਰਾਰ

