ਤਾਰਾਪੀਠ (ਪੱਛਮੀ ਬੰਗਾਲ) : ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਮਸ਼ਹੂਰ ਧਾਰਮਿਕ ਅਸਥਾਨ ਤਾਰਾਪੀਠ ਵਿੱਚ ਸੋਮਵਾਰ ਤੜਕੇ ਇੱਕ ਹੋਟਲ ’ਚ ਭਿਆਨਕ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਗੰਭੀਰ ਰੂਪ ਵਿੱਚ ਝੁਲਸ ਗਏ। ਪੁਲੀਸ ਅਨੁਸਾਰ ਇਹ ਹਾਦਸਾ ਤੜਕੇ 5 ਵਜੇ ਦੇ ਕਰੀਬ ਇੱਕ ਚਾਰ-ਮੰਜ਼ਿਲਾ ਹੋਟਲ ਦੇ ਗਰਾਊਂਡ ਫਲੋਰ ’ਤੇ ਵਾਪਰਿਆ, ਜਦੋਂ ਜ਼ਿਆਦਾਤਰ ਮਹਿਮਾਨ ਗੂੜ੍ਹੀ ਨੀਂਦ ਵਿੱਚ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਰਾਮਪੁਰਹਾਟ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕੁਝ ਲੋਕਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਹਸਪਤਾਲ ਸੂਤਰਾਂ ਨੇ ਸ਼ੁਰੂਆਤ ਵਿੱਚ ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਸੀ, ਪਰ ਬਾਅਦ ਵਿੱਚ ਪੁਲੀਸ ਨੇ ਮ੍ਰਿਤਕਾਂ ਦੀ ਗਿਣਤੀ ਵਧ ਕੇ 7 ਹੋਣ ਦੀ ਜਾਣਕਾਰੀ ਦਿੱਤੀ। ਹੋਟਲ ਪ੍ਰਬੰਧਕਾਂ ਅਤੇ ਅਧਿਕਾਰੀਆਂ ਵਲੋਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ, ਫਿਲਹਾਲ ਪੁਲੀਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Posted inWest Bengal
ਹੋਟਲ ’ਚ ਭਿਆਨਕ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ, ਕਈ ਝੁਲਸੇ

