ਪੰਜਾਬ ਦੇ ਮੁਲਾਜ਼ਮਾਂ ਦੀ ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਪੰਜਾਬ ਦੇ ਮੁਲਾਜ਼ਮਾਂ ਦੀ ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਚੰਡੀਗੜ੍ਹ : ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ 27 ਅਗਸਤ ਨੂੰ ਹੋਵੇਗੀ। ਇਹ ਮੀਟਿੰਗ ਸੈਕਟਰ-3 ਸਥਿਤ ਪੰਜਾਬ ਭਵਨ ਵਿੱਚ ਰੱਖੀ ਗਈ ਹੈ। ਸਰਕਾਰ ਨੇ ਕਿਹਾ ਹੈ ਕਿ ਇਸ ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੱਧ ਤੋਂ ਵੱਧ 10 ਨੁਮਾਇੰਦੇ ਹੀ ਸ਼ਾਮਲ ਹੋ ਸਕਣਗੇ। ਇਹ ਫ਼ੈਸਲਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਦੇ ਪ੍ਰਦਰਸ਼ਨ ਤੋਂ ਬਾਅਦ ਲਿਆ ਗਿਆ। ਸੈਂਕੜੇ ਸਰਕਾਰੀ ਮੁਲਾਜ਼ਮ ਆਪਣੇ ਦਫ਼ਤਰਾਂ ਤੋਂ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਪੁੱਜੇ ਸਨ। ਉਨ੍ਹਾਂ ਦਾ ਇਰਾਦਾ ਮੌਨਸੂਨ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੀ। ਹਾਲਾਂਕਿ ਮੁਹਾਲੀ ਤੋਂ ਚੰਡੀਗੜ੍ਹ ਵਿੱਚ ਦਾਖ਼ਲ ਹੁੰਦੇ ਹੀ ਪੁਲੀਸ ਨੇ ਸੈਕਟਰ-39 ਨੇੜੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਮੁਲਾਜ਼ਮਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲੀਸ ਨਾਲ ਧੱਕਾਮੁੱਕੀ ਹੋਈ। ਹਾਲਾਤ ਵਿਗੜਦੇ ਦੇਖ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਵਾਟਰ ਕੈਨਨ ਨਾਲ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ। ਇਸ ਦੇ ਬਾਵਜੂਦ ਮੁਲਾਜ਼ਮ ਵਿਧਾਨ ਸਭਾ ਵੱਲ ਜਾਣ ਦੀ ਮੰਗ ‘ਤੇ ਡਟੇ ਰਹੇ।

Share: