Punjab Election: BJP ਦੇ ਕੌਮੀ ਜਨਰਲ ਸਕੱਤਰ B.L. Santosh ਪੰਜਾਬ ਦੌਰੇ ’ਤੇ

Punjab Election: BJP ਦੇ ਕੌਮੀ ਜਨਰਲ ਸਕੱਤਰ B.L. Santosh ਪੰਜਾਬ ਦੌਰੇ ’ਤੇ

ਚੰਡੀਗੜ੍ਹ : ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਤੇਜ਼ ਕਰ ਦਿੱਤਾ ਹੈ। ਇਸੇ ਦੇ ਚੱਲਦਿਆਂ ਪਾਰਟੀ ਦੀ ਕੌਮੀ ਲੀਡਰਸ਼ਿਪ ਦੇ ਆਗੂ ਲਗਾਤਾਰ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਦੋ ਦਿਨਾਂ ਦੇ ਦੌਰੇ ’ਤੇ ਪੰਜਾਬ ਪਹੁੰਚ ਗਏ ਹਨ। ਮੁਹਾਲੀ ਹਵਾਈ ਅੱਡੇ ’ਤੇ ਸਵਾਗਤਬੀ.ਐੱਲ. ਸੰਤੋਸ਼ ਦੇ ਮੁਹਾਲੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਸੂਬਾਈ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਜ਼ੋਨ ਵਾਰ ਮੀਟਿੰਗਾਂ ਦੀ ਰੂਪ-ਰੇਖਾ

ਜਾਣਕਾਰੀ ਅਨੁਸਾਰ, ਬੀ.ਐੱਲ. ਸੰਤੋਸ਼ ਆਪਣੇ ਇਸ ਦੌਰੇ ਦੌਰਾਨ ਪੰਜਾਬ ਭਾਜਪਾ ਦੇ ਪੰਜ ਵੱਖ-ਵੱਖ ਜ਼ੋਨਾਂ ਦੀਆਂ ਮੀਟਿੰਗਾਂ ਕਰਨਗੇ।

24 ਅਗਸਤ (ਪਟਿਆਲਾ ਅਤੇ ਬਠਿੰਡਾ ਜ਼ੋਨ): ਪਟਿਆਲਾ ਜ਼ੋਨ ਦੀ ਮੀਟਿੰਗ ਵਿੱਚ ਮੁਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਦੇ ਆਗੂ ਸ਼ਾਮਲ ਹੋਣਗੇ। ਇਸ ਤੋਂ ਬਾਅਦ ਬਾਅਦ ਦੁਪਹਿਰ ਬਠਿੰਡਾ ਜ਼ੋਨ ਦੀ ਮੀਟਿੰਗ ਵਿੱਚ ਬਠਿੰਡਾ, ਬਰਨਾਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਰੀਦਕੋਟ ਦੇ ਆਗੂ ਭਾਗ ਲੈਣਗੇ।

25 ਅਗਸਤ (ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਜ਼ੋਨ): ਇਸ ਦਿਨ ਇਨ੍ਹਾਂ ਤਿੰਨਾਂ ਜ਼ੋਨਾਂ ਨਾਲ ਸਬੰਧਤ ਮੀਟਿੰਗਾਂ ਕੀਤੀਆਂ ਜਾਣਗੀਆਂ।

ਪਾਰਟੀ ਨੂੰ ਮਜ਼ਬੂਤ ਕਰਨ ਦੀ ਰਣਨੀਤੀ

ਸੂਤਰਾਂ ਮੁਤਾਬਕ ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਸ ਦੌਰਾਨ ਪਾਰਟੀ ਦੇ ਕੁਝ ਨਾਰਾਜ਼ ਆਗੂਆਂ ਨਾਲ ਵੀ ਵਿਸ਼ੇਸ਼ ਗੱਲਬਾਤ ਕੀਤੀ ਜਾ ਸਕਦੀ ਹੈ।

Share: