‘ਮੈਨੂੰ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ…’; Shehzad Poonawalla ਵੱਲੋਂ ਦੂਜੀ ਵਾਰ ਭਾਜਪਾ ਪ੍ਰਧਾਨ ਨੂੰ ਅਸਤੀਫ਼ਾ ਸਵੀਕਾਰ ਕਰਨ ਦੀ ਅਪੀਲ

‘ਮੈਨੂੰ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ…’; Shehzad Poonawalla ਵੱਲੋਂ ਦੂਜੀ ਵਾਰ ਭਾਜਪਾ ਪ੍ਰਧਾਨ ਨੂੰ ਅਸਤੀਫ਼ਾ ਸਵੀਕਾਰ ਕਰਨ ਦੀ ਅਪੀਲ

ਨਵੀਂ ਦਿੱਲੀ :  ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀਂ ਤਰਜਮਾਨ ਸ਼ਹਿਜ਼ਾਦ ਪੂਨਾਵਾਲਾ ਨੇ ਪਾਰਟੀ ਦੇ ਕੌਮੀਂ ਪ੍ਰਧਾਨ ਨਿਤਿਨ ਨਬੀਨ ਨੂੰ ਆਪਣਾ ਅਸਤੀਫ਼ਾ ਦੂਜੀ ਵਾਰ ਭੇਜ ਕੇ ਇਸ ਨੂੰ ਤੁਰੰਤ ਪ੍ਰਵਾਨ ਕਰਨ ਦੀ ਬੇਨਤੀ ਕੀਤੀ ਹੈ। ਪੂਨਾਵਾਲਾ ਨੇ ਪਾਰਟੀ ਦੇ ਸਾਰੇ ਸੰਗਠਨਾਤਮਕ ਅਹੁਦਿਆਂ ਦੇ ਨਾਲ-ਨਾਲ ਭਾਜਪਾ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।ਪਾਸਮਾਂਦਾ ਮੁਸਲਿਮ ਭਾਈਚਾਰੇ ਨਾਲ ਸਬੰਧਤ ਨੇਤਾ ਪੂਨਾਵਾਲਾ ਨੇ ਪਾਰਟੀ ਦੀ ਨੁਮਾਇੰਦਗੀ ਦਾ ਮੌਕਾ ਦੇਣ ਲਈ ਭਾਜਪਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ 30 ਜੁਲਾਈ ਨੂੰ ਦਿੱਤੇ ਗਏ ਪਹਿਲੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਫ਼ੈਸਲੇ ’ਤੇ ਪੁਨਰ-ਵਿਚਾਰ ਕਰਨ ਲਈ ਕਿਹਾ ਗਿਆ ਸੀ, ਪਰ ਹੁਣ ਉਨ੍ਹਾਂ ਨੇ ਅੱਗੇ ਵਧਣ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਲਿਖਿਆ, “ਕੁਝ ਅਜਿਹੇ ਵਿਅਕਤੀਆਂ ਦੇ ਰਵੱਈਏ ਕਾਰਨ, ਜਿਨ੍ਹਾਂ ਬਾਰੇ ਮੈਂ ਪਾਰਟੀ ਲੀਡਰਸ਼ਿਪ ਨੂੰ ਪਹਿਲਾਂ ਹੀ ਵਿਸਥਾਰ ਨਾਲ ਦੱਸ ਚੁੱਕਾ ਹਾਂ, ਮੇਰਾ ਅਸਤੀਫ਼ਾ ਦੇਣ ਦਾ ਫ਼ੈਸਲਾ ਹੋਰ ਵੀ ਦ੍ਰਿੜ੍ਹ ਹੋ ਗਿਆ ਹੈ।”

ਆਪਣੇ ਰਾਜਨੀਤਿਕ ਸਫ਼ਰ ਨੂੰ ਯਾਦ ਕਰਦਿਆਂ ਪੂਨਾਵਾਲਾ ਨੇ ਕਿਹਾ ਕਿ ਭਾਜਪਾ ਤੋਂ ਬਿਨਾਂ ਕਿਸੇ ਹੋਰ ਪਾਰਟੀ ਜਾਂ ਦੇਸ਼ ਵਿੱਚ ਇੱਕ ਪਾਸਮਾਂਦਾ ਮੁਸਲਿਮ ਅਤੇ ਗੈਰ-ਪਰਿਵਾਰਵਾਦੀ ਨੌਜਵਾਨ ਲਈ ਅਜਿਹਾ ਮੁਕਾਮ ਹਾਸਲ ਕਰਨਾ ਅਸੰਭਵ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਨਿੱਜੀ ਅਤੇ ਵਿੱਤੀ ਕਾਰਨਾਂ ਕਰਕੇ ਪਾਰਟੀ ਛੱਡ ਰਹੇ ਹਨ ਅਤੇ ਜਲਦ ਹੀ ਨਿੱਜੀ ਖੇਤਰ (Private Sector) ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਪਾਰਟੀ ਛੱਡਣ ਦਾ ਮਤਲਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਭਾਜਪਾ ਦੀ ਵਿਚਾਰਧਾਰਾ ਤੋਂ ਵੱਖ ਹੋਣਾ ਨਹੀਂ ਹੈ। ਪੂਨਾਵਾਲਾ ਨੇ ਕਿਹਾ, “ਮੈਂ ‘ਵਿਵਸਥਾ’ ਛੱਡ ਰਿਹਾ ਹਾਂ, ‘ਵਿਅਕਤੀ’ ਜਾਂ ‘ਵਿਚਾਰ’ ਨਹੀਂ। ਵਿਕਸਿਤ ਭਾਰਤ (VB) ਅਤੇ ਮੇਕ ਇੰਡੀਆ ਗ੍ਰੇਟ ਅਗੇਨ (MIGA) ਦਾ ਮਿਸ਼ਨ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਹੋਰ ਵੀ ਉਤਸ਼ਾਹ ਨਾਲ ਜਾਰੀ ਰਹੇਗਾ।”

Share: