ਚੰਡੀਗੜ੍ਹ : ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੋਂ ਬਾਅਦ ਪਏ ਮੀਂਹ ਨੇ ਮੌਸਮ ਖੁਸ਼ ਗਵਾਰ ਕਰ ਦਿੱਤਾ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸੜਕਾਂ ਤੇ ਕਈ ਥਾਈ ਪਾਣੀ ਖੜਾ ਹੋਣ ਕਰਕੇ ਇਹ ਮੀਂਹ ਲੋਕਾਂ ਲਈ ਆਫਤ ਵੀ ਬਣ ਗਿਆ ਹੈ। ਸੜਕਾਂ ਤੇ ਪਾਣੀ ਖੜਾ ਹੋਣ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਮੀਂਹ ਪੈਣ ਕਰਕੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਗਿਆਨੀਆਂ ਨੇ ਦੱਸਿਆ ਕੀ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 73 ਐਮਐਮ ਮੀਂਹ ਪਿਆ ਹੈ। ਜਦੋਂ ਕਿ ਮੌਸਮ ਵਿਗਿਆਨੀਆਂ ਨੇ ਅੱਜ ਸਾਰਾ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਜ਼ਿਕਰਯੋਗ ਹੈ ਕਿ ਮੰਗਲਾਵਰ ਸ਼ਾਮ ਨੂੰ ਪਏ ਤੇਜ਼ ਮੀਂਹ ਨੇ ਸ਼ਹਿਰ ਦੀਆਂ ਸੜਕਾਂ ਡੋਬ ਦਿੱਤੀਆਂ ਸਨ।

