RBI MPC Meeting: ਰੈਪੋ ਰੇਟ 5.25% ’ਤੇ ਬਰਕਰਾਰ, ਹੋਮ- ਆਟੋ ਲੋਨ ਦੀ EMI ’ਚ ਕੋਈ ਬਦਲਾਅ ਨਹੀਂ

RBI MPC Meeting: ਰੈਪੋ ਰੇਟ 5.25% ’ਤੇ ਬਰਕਰਾਰ, ਹੋਮ- ਆਟੋ ਲੋਨ ਦੀ EMI ’ਚ ਕੋਈ ਬਦਲਾਅ ਨਹੀਂ

ਮੁੰਬਈ : ਪੱਛਮੀ ਏਸ਼ੀਆ ਦੇ ਸੰਕਟ ਕਾਰਨ ਊਰਜਾ ਕੀਮਤਾਂ ਵਿੱਚ ਆ ਰਹੀਆਂ ਰੁਕਾਵਟਾਂ ਦੇ ਪ੍ਰਭਾਵ ਨੂੰ ਧਿਆਨ ਵਿੱਚ ਰੱਖਦਿਆਂ, ਭਾਰਤੀ ਰਿਜ਼ਰਵ ਬੈਂਕ (RBI) ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਆਪਣੀਆਂ ਮੁੱਖ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਚਾਲੂ ਵਿੱਤੀ ਵਰ੍ਹੇ ਦੀ ਤੀਜੀ ਦੋ-ਮਹੀਨਾਵਾਰ ਮੁਦਰਾ ਨੀਤੀ ਦਾ ਐਲਾਨ ਕਰਦਿਆਂ ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਦੱਸਿਆ ਕਿ ਮੁਦਰਾ ਨੀਤੀ ਕਮੇਟੀ (MPC) ਨੇ ਸਰਬਸੰਮਤੀ ਨਾਲ ਰੈਪੋ ਰੇਟ ਨੂੰ 5.25 ਫੀਸਦੀ ’ਤੇ Neutral ਰੁਖ਼ ਨਾਲ ਸਥਿਰ ਰੱਖਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਜੂਨ ਵਿੱਚ ਉਪਭੋਗਤਾ ਮੁੱਲ ਸੂਚਕਾਂਕ (CPI) ’ਤੇ ਆਧਾਰਿਤ ਪ੍ਰਚੂਨ ਮਹਿੰਗਾਈ ਦਰ ਆਰਬੀਆਈ ਦੇ 4 ਫੀਸਦੀ ਦੇ ਟੀਚੇ ਨੂੰ ਪਾਰ ਕਰਕੇ 4.38 ਫੀਸਦੀ ’ਤੇ ਪਹੁੰਚ ਗਈ ਸੀ। ਹਾਲਾਂਕਿ, ਕੇਂਦਰੀ ਬੈਂਕ ਨੇ ਚਾਲੂ ਵਿੱਤੀ ਵਰ੍ਹੇ (FY27) ਲਈ ਭਾਰਤ ਦੀ ਜੀਡੀਪੀ ਵਿਕਾਸ ਦਰ ਦਾ ਅਨੁਮਾਨ 6.6 ਫੀਸਦੀ ਤੋਂ ਵਧਾ ਕੇ 6.7 ਫੀਸਦੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚਾਲੂ ਵਿੱਤੀ ਵਰ੍ਹੇ ਲਈ ਮਹਿੰਗਾਈ ਦਰ (Inflation) ਦਾ ਅਨੁਮਾਨ ਘਟਾ ਕੇ 5.0 ਫੀਸਦੀ ਕਰ ਦਿੱਤਾ ਗਿਆ ਹੈ।

Share: