ਆਮ ਆਦਮੀ ਪਾਰਟੀ ਵੱਲੋਂ ਹਲਕਾ ਜਲੰਧਰ ਨਾਰਥ ਦੇ ਨਵੇਂ ਦਫ਼ਤਰ ਦਾ ਉਦਘਾਟਨ 17 ਸਤੰਬਰ ਨੂੰ

ਆਮ ਆਦਮੀ ਪਾਰਟੀ ਵੱਲੋਂ ਹਲਕਾ ਜਲੰਧਰ ਨਾਰਥ ਦੇ ਨਵੇਂ ਦਫ਼ਤਰ ਦਾ ਉਦਘਾਟਨ 17 ਸਤੰਬਰ ਨੂੰ

ਜਲੰਧਰ (ਮਨੀਸ਼ ਰਿਹਾਨ) ਆਮ ਆਦਮੀ ਪਾਰਟੀ (ਆਪ) ਵੱਲੋਂ ਜਲੰਧਰ ਨਾਰਥ ਹਲਕੇ ਵਿੱਚ ਹਲਕਾ ਇੰਚਾਰਜ ਅਤੇ ਮੇਅਰ ਵਿਨੀਤ ਧੀਰ ਦੇ ਨਵੇਂ ਦਫ਼ਤਰ ਦਾ ਸ਼ੁਭਾਰੰਭ 17 ਸਤੰਬਰ 2026, ਦਿਨ ਵੀਰਵਾਰ ਨੂੰ ਕੀਤਾ ਜਾਵੇਗਾ। ਦਫ਼ਤਰ ਦੇ ਉਦਘਾਟਨ ਨੂੰ ਲੈ ਕੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਦਫ਼ਤਰ ਦਾ ਉਦਘਾਟਨ ਸਵੇਰੇ 9:30 ਵਜੇ ਇੰਡਸਟਰੀ ਏਰੀਆ, ਸ੍ਰੀ ਸਿੱਧ ਬਾਬਾ ਸੋਢਲ ਮੰਦਰ ਦੇ ਨੇੜੇ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਆਗੂ, ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਮੌਜੂਦ ਰਹਿਣਗੇ।

ਦਫ਼ਤਰ ਦੇ ਸ਼ੁਭਾਰੰਭ ਰਾਹੀਂ ਹਲਕਾ ਜਲੰਧਰ ਨਾਰਥ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਵਿਵਸਥਿਤ ਅਤੇ ਸਰਗਰਮ ਢੰਗ ਨਾਲ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਕਦਮ ਚੁੱਕਿਆ ਜਾਵੇਗਾ। ਇਸ ਦੌਰਾਨ ਪਾਰਟੀ ਆਗੂਆਂ ਵੱਲੋਂ ਵਰਕਰਾਂ ਅਤੇ ਸਮਰਥਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਪ੍ਰੋਗਰਾਮ ਦੀ ਸ਼ੋਭਾ ਵਧਾਉਣ ਦੀ ਅਪੀਲ ਕੀਤੀ ਗਈ ਹੈ।

 

Share: