Flight delayed: ਅੰਮ੍ਰਿਤਸਰ ਹਵਾਈ ਅੱਡੇ ’ਤੇ SpiceJet ਦੀ ਫਲਾਈਟ ਲੇਟ ਹੋਣ ਕਾਰਨ ਹੰਗਾਮਾ

Flight delayed: ਅੰਮ੍ਰਿਤਸਰ ਹਵਾਈ ਅੱਡੇ ’ਤੇ SpiceJet ਦੀ ਫਲਾਈਟ ਲੇਟ ਹੋਣ ਕਾਰਨ ਹੰਗਾਮਾ

ਚੰਡੀਗੜ੍ਹ : ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ’ਤੇ ਮੰਗਲਵਾਰ ਨੂੰ ਸਪਾਈਸਜੈੱਟ ਦੀ ਫਲਾਈਟ ਲੇਟ ਹੋਣ ਕਾਰਨ ਯਾਤਰੀਆਂ ਦਾ ਗੁੱਸਾ ਫੁੱਟ ਪਿਆ। ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਇਹ ਫਲਾਈਟ ਆਪਣੇ ਨਿਰਧਾਰਿਤ ਸਮੇਂ ਨਾਲੋਂ ਲਗਭਗ 14 ਘੰਟੇ ਦੇਰ ਨਾਲ ਚੱਲ ਰਹੀ ਸੀ, ਜਿਸ ਤੋਂ ਬਾਅਦ ਪਰੇਸ਼ਾਨ ਯਾਤਰੀਆਂ ਨੇ ਹਵਾਈ ਅੱਡੇ ’ਤੇ ਹੰਗਾਮਾ ਕੀਤਾ ਤੇ ਦੌਰਾਨ ਟਿਕਟ ਕਾਊਂਟਰ ’ਤੇ ਏਅਰਲਾਈਨਜ਼ ਦੇ ਕਰਮਚਾਰੀਆਂ ਨਾਲ ਯਾਤਰੀਆਂ ਦੀ ਬਹਿਸ ਹੋਈ। ਇੱਕ ਯਾਤਰੀ ਨੇ ਦੱਸਿਆ ਕਿ ਫਲਾਈਟ ਦਾ ਅਸਲ ਸਮਾਂ ਸਵੇਰੇ 8:40 ਵਜੇ ਦਾ ਸੀ। ਪਰ ਜਦੋਂ ਉਹ ਹਵਾਈ ਅੱਡੇ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਹੁਣ ਇਹ ਫਲਾਈਟ ਰਾਤ 11 ਵਜੇ ਰਵਾਨਾ ਹੋਵੇਗੀ। ਫਲਾਈਟ ਵਿੱਚ ਇੰਨੀ ਦੇਰੀ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਯਾਤਰੀਆਂ ਵਿੱਚ ਭਾਰੀ ਰੋਸ ਫੈਲ ਗਿਆ ਅਤੇ ਉਨ੍ਹਾਂ ਨੇ ਏਅਰਲਾਈਨ ਪ੍ਰਬੰਧਕਾਂ ਖਿਲਾਫ਼ ਨਾਰਾਜ਼ਗੀ ਜਤਾਈ।

Share: