ਭਾਰਤ ਨੇ ਪਾਕਿਸਤਾਨ ਵਿੱਚ ਹਿੰਦੂ ਮੰਦਰ ਢਾਹੁਣ ਦੀ ਕੀਤੀ ਨਿਖੇਧੀ

ਭਾਰਤ ਨੇ ਪਾਕਿਸਤਾਨ ਵਿੱਚ ਹਿੰਦੂ ਮੰਦਰ ਢਾਹੁਣ ਦੀ ਕੀਤੀ ਨਿਖੇਧੀ

ਨਵੀਂ ਦਿੱਲੀ : ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਨਾਰੋਵਾਲ ਖੇਤਰ ਵਿੱਚ ਇੱਕ ਹਿੰਦੂ ਮੰਦਰ ਨੂੰ ਕਥਿਤ ਤੌਰ ‘ਤੇ ਢਾਹੁਣ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਇਸਲਾਮਾਬਾਦ ਇਸ ਘਟਨਾ ਦੀ ਤੁਰੰਤ ਜਾਂਚ ਕਰੇ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਪੂਰੀ ਤਰ੍ਹਾਂ ਜਵਾਬਦੇਹ ਬਣਾਵੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਅਸੀਂ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਸਿਰਾਜ ਪਿੰਡ ਵਿੱਚ ਇੱਕ ਇਤਿਹਾਸਕ ਹਿੰਦੂ ਮੰਦਰ ਨੂੰ ਢਾਹੁਣ ਦੀਆਂ ਪਰੇਸ਼ਾਨ ਕਰਨ ਵਾਲੀਆਂ ਰਿਪੋਰਟਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਅਸੀਂ ਘੱਟ ਗਿਣਤੀਆਂ ਦੇ ਇੱਕ ਸਦੀ ਪੁਰਾਣੇ ਪੂਜਾ ਸਥਾਨ ਵਿਰੁੱਧ ਇਸ ਨਿੰਦਣਯੋਗ ਭੰਨਤੋੜ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਾਂ।” ਉਨ੍ਹਾਂ ਕਿਹਾ, “ਅਧਿਕਾਰੀਆਂ ਦੀ ਸਪਸ਼ਟ ਉਦਾਸੀਨਤਾ ਅਤੇ ਇਸ ਸਦੀ ਪੁਰਾਣੇ ਮੰਦਰ ਦੀ ਰੱਖਿਆ ਕਰਨ ਵਿੱਚ ਉਨ੍ਹਾਂ ਦੀ ਅਸਫਲਤਾ ਚਿੰਤਾਜਨਕ ਹੈ।”

ਉਨ੍ਹਾਂ ਕਿਹਾ, “ਅਸੀਂ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਘਟਨਾ ਦੀ ਤੁਰੰਤ ਅਤੇ ਪਾਰਦਰਸ਼ੀ ਜਾਂਚ ਕਰੇ ਅਤੇ ਇਹ ਯਕੀਨੀ ਬਣਾਵੇ ਕਿ ਜ਼ਿੰਮੇਵਾਰ ਲੋਕਾਂ ਨੂੰ ਪੂਰੀ ਤਰ੍ਹਾਂ ਜਵਾਬਦੇਹ ਬਣਾਇਆ ਜਾਵੇ।” ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਆਪਣੇ ਸਾਰੇ ਘੱਟ ਗਿਣਤੀ ਭਾਇਚਾਰਿਆਂ ਅਤੇ ਉਨ੍ਹਾਂ ਦੇ ਸੱਭਿਆਚਾਰਕ ਵਿਰਸੇ ਦੀ ਸੁਰੱਖਿਆ ਤੇ ਭਲਾਈ ਦੀ ਗਰੰਟੀ ਦੇਣ ਦੀ ਆਪਣੀ ਮੁੱਖ ਜ਼ਿੰਮੇਵਾਰੀ ਨੂੰ ਪੂਰਾ ਕਰਨਾ ਚਾਹੀਦਾ ਹੈ।

Share: