ਪਰਵਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਅੱਜ ਪੂਰੇ ਪੰਜਾਬ ’ਚ ਫੂਕੇ ਜਾ ਰਹੇ ਝਾੜੂ

ਪਰਵਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਅੱਜ ਪੂਰੇ ਪੰਜਾਬ ’ਚ ਫੂਕੇ ਜਾ ਰਹੇ ਝਾੜੂ

ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਲਈ ਅੱਜ ਪੰਜਾਬ ਭਰ ਵਿੱਚ ਝਾੜੂ ਫੂਕੇ ਜਾ ਰਹੇ ਹਨ। ਐਕਸ਼ਨ ਕਮੇਟੀ ਦੇ ਆਗੂ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰੋਸ ਪ੍ਰੋਗਰਾਮ ਵਿੱਚ ਸਿਆਸੀ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ ਅਤੇ ਨਸ਼ਿਆਂ ਵਿਰੁੱਧ ਮਤੇ ਪਾਸ ਕੀਤੇ ਜਾਣਗੇ। ਕਮੇਟੀ ਨੇ ਕਿਹਾ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਉਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਲੜਾਈ ਨੂੰ ਅੱਗੇ ਲੈ ਕੇ ਜਾਣਾ ਇਸ ਸੰਘਰਸ਼ ਦਾ ਮੁੱਖ ਮਕਸਦ ਹੈ। ਪੁੱਤ ਗੁਆ ਚੁੱਕੇ ਮਾਪਿਆਂ ਦੀ ਪੀੜ ਦਾ ਹਵਾਲਾ ਦਿੰਦਿਆਂ ਕਮੇਟੀ ਨੇ ਨਸ਼ਾ ਤਸਕਰੀ ਰੋਕਣ ਅਤੇ ਜ਼ਿੰਮੇਵਾਰਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਕਮੇਟੀ ਨੇ ਲੋਕਾਂ ਨੂੰ ਇਸ ਸਾਂਝੇ ਰੋਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਬਚਾਉਣ ਲਈ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਲੋਕ ਲਹਿਰ ਉਸਾਰਨ ਦੀ ਲੋੜ ਹੈ।

ਇਸ ਤੋਂ ਪਹਿਲਾਂ ਪਰਿਵਾਰ ਨਾਲ ਪ੍ਰਮੁੱਖ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੁੱਖ ਸਾਂਝਾ ਕਰਦਿਆਂ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਚੋਂ ਕੱਢਣ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।

ਬੀਤੀ ਸ਼ਾਮ ਨੂੰ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਸਰਕਾਰ ਉੱਪਰ ਨਸ਼ਿਆਂ ਵਿਰੁੱਧ ਢੁਕਵੇਂ ਕਦਮ ਨਾ ਚੁੱਕਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਦੀ ਬਾਂਹ ਨਹੀਂ ਫੜੀ ਹੈ।

Share: