Daljit Singh Death: ਨੌਜਵਾਨ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਚਰਨਜੀਤ ਚੰਨੀ

Daljit Singh Death: ਨੌਜਵਾਨ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਚਰਨਜੀਤ ਚੰਨੀ

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਹੈ ਅਤੇ ਇਸ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਸ਼ੁਰੂ ਵਿੱਚ ਪਰਿਵਾਰ ਵੱਲੋਂ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦੇ ਦੋਸ਼ ਲਗਾਏ ਜਾ ਰਹੇ ਸਨ, ਪਰ ਪੁਲੀਸ ਜਾਂਚ ਵਿੱਚ ਇਹ ਮਾਮਲਾ ਕਤਲ ਦਾ ਸਾਹਮਣੇ ਆਇਆ ਹੈ। ਪੁਲੀਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ (IPC) ਦੀ ਧਾਰਾ 302 ਤਹਿਤ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਭੰਮੇ ਕਲਾਂ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਅੱਗੇ ਕੀ ਖੁਲਾਸੇ ਹੁੰਦੇ ਹਨ ਅਤੇ ਪੀੜਤ ਪਰਿਵਾਰ ਨੂੰ ਕਦੋਂ ਤੱਕ ਇਨਸਾਫ਼ ਮਿਲਦਾ ਹੈ।

Share: