ਨਵੀਂ ਦਿੱਲੀ : ਕੌਮੀ ਰਾਜਧਾਨੀ ਦਿੱਲੀ ਵਿੱਚ ਬੀਤੇ ਦੋ ਦਿਨਾਂ ਦੇ ਮੁਕਾਬਲੇ ਹਵਾ ਗੁਣਵੱਤਾ ਸੂਚਕਾਂਕ ਵਿੱਚ ਮਾਮੂਲੀ ਸੁਧਾਰ ਹੋ ਕੇ ਇਹ 185 ’ਤੇ ਪਹੁੰਚ ਗਿਆ, ਜੋ ਕਿ ‘ਦਰਮਿਆਨੀ’ ਸ਼੍ਰੋਣੀ ਵਿੱਚ ਆਉਂਦਾ ਹੈ। ਭਾਰਤੀ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੁਝ ਦਿਨ ਪਹਿਲਾਂ ਦਿੱਲੀ ਅੰਦਰ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਜੀ ਆਰ ਏ ਪੀ ਦਾ ਪਹਿਲਾ ਪੜਾਅ ਲਾਗੂ ਕੀਤਾ ਸੀ ਜਿਸ ਮਗਰੋਂ ਇਹ ਸੁਧਾਰ ਦੇਖਿਆ ਗਿਆ। ਹਵਾ ਦੀ ਗੁਣਵੱਤਾ ਵਿੱਚ ਇਹ ਸੁਧਾਰ ਉਦੋਂ ਆਇਆ ਹੈ, ਜਦੋਂ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਏਕਿਊਆਈ 230 ਅਤੇ ਬੁੱਧਵਾਰ ਨੂੰ 244 ਦਰਜ ਕੀਤਾ ਗਿਆ ਸੀ। ਹਾਲਾਂਕਿ, ਰਾਜਧਾਨੀ ਭਰ ਦੇ ਕਈ ਨਿਗਰਾਨੀ ਕੇਂਦਰਾਂ ਨੇ ਅਜੇ ਵੀ ਹਵਾ ਦੀ ਗੁਣਵੱਤਾ ਨੂੰ ‘ਖਰਾਬ’ ਦੱਸਿਆ ਹੈ, ਜਿੱਥੇ ਏਕਿਊਆਈ ਦਾ ਪੱਧਰ 200 ਤੋਂ ਉੱਪਰ ਰਿਹਾ। ਇੰਡੀਅਨ ਇੰਸਟੀਚਿਊਟ ਆਫ਼ ਟ੍ਰੋਪੀਕਲ ਮੈਟੀਓਰੋਲੋਜੀ ਵੱਲੋਂ ‘ਏਅਰ ਕੁਆਲਿਟੀ ਅਰਲੀ ਵਾਰਨਿੰਗ ਸਿਸਟਮ’ (ਹਵਾ ਦੀ ਗੁਣਵੱਤਾ ਬਾਰੇ ਪਹਿਲਾਂ ਤੋਂ ਚੇਤਾਵਨੀ ਦੇਣ ਵਾਲੀ ਪ੍ਰਣਾਲੀ) ਦੇ ਅਨੁਮਾਨ ਤਹਿਤ 26 ਅਕਤੂਬਰ ਤੱਕ ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਦਿੱਲੀ ਵਿੱਚ ’ਤੇ ਬੱਦਲਵਾਈ ਰਹਿਣ ਦੀ ਪੇਸ਼ੀਨਗੋਈ ਵੀ ਕੀਤੀ ਹੈ, ਜਿਸ ਦੌਰਾਨ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਅਤੇ ਘੱਟੋ-ਘੱਟ ਤਾਪਮਾਨ 18 ਤੋਂ 20 ਡਿਗਰੀ ਸੈਲਸੀਅਸ ਰਿਹਾ। ਅਗਲੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 1 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ।
Posted inNew Delhi
Delhi air quality: ਕੌਮੀ ਰਾਜਧਾਨੀ ਦੀ ਹਵਾ ਗੁਣਵੱਤਾ ਵਿੱਚ ਮਾਮੂਲੀ ਸੁਧਾਰ

