ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਸਪੈਸ਼ਲ ਲੀਵ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 5 ਅਕਤੂਬਰ ਨੂੰ ਸੁਣਾਏ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਸੀ। ਇਸ ਮਗਰੋਂ ਸੁਪਰੀਮ ਕੋਰਟ ਦੇ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਨੇ ਪੰਜਾਬ ਸਰਕਾਰ ਦੀ ਇਸ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਜਸਟਿਸ ਸ਼ੀਲ ਨਾਗੂ ਨੇ ਪਟੀਸ਼ਨ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਚੀਫ਼ ਜਸਟਿਸ ਸੂਰਿਆ ਕਾਂਤ ਨੇ ਨਵੇਂ ਬੈਂਚ ਨੂੰ ਇਸ ਪਟੀਸ਼ਨ ਦੀ ਸੁਣਵਾਈ ਸੌਂਪ ਦਿੱਤੀ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਜਸਟਿਸ ਐੱਮ.ਐੱਮ. ਸੁੰਦਰੇਸ਼ (Justice M.M. Sundresh) ਅਤੇ ਜਸਟਿਸ ਪ੍ਰਸੰਨਾ ਬੀ. ਵਰਾਲ਼ੇ (Justice Prasanna B. Varale) ਦਾ ਬੈਂਚ ਕਰੇਗਾ।
Posted inChandigarh
CBI Probe: ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ

