Parminder Jhota Murder: ਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਮਿੰਦਰ ਸਿੰਘ ਝੋਟਾ’ ਦਾ ਗੋਲੀਆਂ ਮਾਰ ਕੇ ਕਤਲ

Parminder Jhota Murder: ਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਮਿੰਦਰ ਸਿੰਘ ਝੋਟਾ’ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ : ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ। ਮੈਡੀਕਲ ਸਟੋਰ ਮਾਲਕ ਨੇ ਮੰਗਲਵਾਰ ਸਵੇਰੇ ਤਾਬੜਤੋੜ ਗੋਲੀਆਂ ਮਾਰੀਆ ਅਤੇ ਇਹ ਗੋਲੀਆਂ ਇੰਨੇ ਕਰੀਬੋਂ ਮਾਰੀਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ। ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਇਸ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖ਼ਿਲਾਫ਼ ਮਤੇ ਤੱਕ ਪਾਸ ਕੀਤੇ ਸਨ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਅਜੇ ਤੱਕ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ।

Share: