Parvinder Jhota Murder: ਸੀਬੀਆਈ ਨੇ ਦਰਜ ਕੀਤੀ ‘ਝੋਟਾ ਕਤਲ‌ ਕਾਂਡ’ ਦੀ ਐੱਫਆਈਆਰ; ਪਰਿਵਾਰ ਤੋਂ ਪੁੱਛ-ਪੜਤਾਲ

Parvinder Jhota Murder: ਸੀਬੀਆਈ ਨੇ ਦਰਜ ਕੀਤੀ ‘ਝੋਟਾ ਕਤਲ‌ ਕਾਂਡ’ ਦੀ ਐੱਫਆਈਆਰ; ਪਰਿਵਾਰ ਤੋਂ ਪੁੱਛ-ਪੜਤਾਲ

ਮਾਨਸਾ : ਪਰਮਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ਵਿੱਚ ਜਾਂਚ ਤੇਜ਼ ਹੋ ਗਈ ਹੈ। ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਟੀਮ ਦੇਰ ਰਾਤ ਮਾਨਸਾ ਪਹੁੰਚ ਗਈ। ਬੁੱਧਵਾਰ ਸਵੇਰੇ ਸੀ.ਬੀ.ਆਈ. ਦੇ ਅਧਿਕਾਰੀ ਪਰਮਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਲਗਾਤਾਰ ਇਸ ਕਤਲਕਾਂਡ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਮਾਨਸਾ ਦੌਰੇ ਦੌਰਾਨ ਪਰਿਵਾਰ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਸੀ.ਬੀ.ਆਈ. ਦੀ ਟੀਮ ਦੇ ਮਾਨਸਾ ਪਹੁੰਚਣ ਨਾਲ ਜਾਂਚ ਪਰਕਿਰਿਆ ਅੱਗੇ ਵਧਣ ਦੀ ਉਮੀਦ ਜਾਗੀ ਹੈ।

ਚੰਡੀਗੜ੍ਹ ਵਿੱਚ ਦਰਜ ਹੋਈ FIR

ਮਿਲੀ ਜਾਣਕਾਰੀ ਅਨੁਸਾਰ, ਸੀ.ਬੀ.ਆਈ. ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਚੰਡੀਗੜ੍ਹ ਵਿਖੇ ਐੱਫ.ਆਈ.ਆਰ. (FIR) ਦਰਜ ਕੀਤੀ ਜਾ ਚੁੱਕੀ ਹੈ। ਜਾਂਚ ਲਈ ਤਿੰਨ ਮੈਂਬਰੀ ਸੀ.ਬੀ.ਆਈ. ਟੀਮ ਮਾਨਸਾ ਪਹੁੰਚੀ ਹੈ। ਟੀਮ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਪੁੱਛਗਿੱਛ ਕੀਤੀ ਅਤੇ ਮਾਮਲੇ ਨਾਲ ਸਬੰਧਤ ਤੱਥਾਂ ਬਾਰੇ ਜਾਣਕਾਰੀ ਇਕੱਠੀ ਕੀਤੀ। ਹੁਣ ਜਾਂਚ ਦੌਰਾਨ ਕਤਲਕਾਂਡ ਨਾਲ ਜੁੜੇ ਕਿਹੜੇ ਪਹਿਲੂਆਂ ਦੀ ਪੜਤਾਲ ਕੀਤੀ ਜਾਂਦੀ ਹੈ ਅਤੇ ਕਿਹੜੇ ਨਵੇਂ ਤੱਥ ਸਾਹਮਣੇ ਆਉਂਦੇ ਹਨ, ਇਸ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਸੀ.ਬੀ.ਆਈ. ਦੀ ਜਾਂਚ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

Share: