ਮਾਨਸਾ : ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਧਰਨੇ ’ਤੇ ਬੈਠੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਉਠਾਈ। ਪਰਗਟ ਸਿੰਘ ਨੇ ਸਮੁੱਚੇ ਘਟਨਾਕ੍ਰਮ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਪੁਲੀਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 92 ਵਿਧਾਇਕਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੇ 92 ਵਿਧਾਇਕ ਗੂੰਗੇ ਬਣ ਕੇ ਬੈਠੇ ਹਨ। ਉਨ੍ਹਾਂ ਦੀ ਚੁੱਪੀ ਕਾਰਨ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ। ਪਰਗਟ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਾਲਾਤ ਲਗਾਤਾਰ ਚਿੰਤਾਜਨਕ ਬਣਦੇ ਜਾ ਰਹੇ ਹਨ। ਹੁਣ ਛੋਟੇ-ਛੋਟੇ ਵਪਾਰੀਆਂ ਤੋਂ ਵੀ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਾਰਨ ਆਮ ਵਪਾਰੀ ਵਰਗ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
Posted inMansa
ਪਰਵਿੰਦਰ ਝੋਟਾ ਇਨਸਾਫ਼ ਮੋਰਚੇ ’ਚ ਪਹੁੰਚੇ ਪਰਗਟ ਸਿੰਘ: ਗ੍ਰਿਫ਼ਤਾਰ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ

