Parwinder Jhota Murder: ਪਰਵਿੰਦਰ ’ਤੇ ਗੋਲੀ ਚਲਾਉਣ ਵਾਲੇ ਅਸ਼ਵਨੀ ਦੀ ਪਤਨੀ ਸਮੇਤ ਤਿੰਨ ਨਾਮਜ਼ਦ

Parwinder Jhota Murder: ਪਰਵਿੰਦਰ ’ਤੇ ਗੋਲੀ ਚਲਾਉਣ ਵਾਲੇ ਅਸ਼ਵਨੀ ਦੀ ਪਤਨੀ ਸਮੇਤ ਤਿੰਨ ਨਾਮਜ਼ਦ

ਮਾਨਸਾ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਮਾਨਸਾ ਪੁਲੀਸ ਨੇ ਮੁੱਖ ਮੁਲਜ਼ਮ ਮੈਡੀਕਲ ਦੁਕਾਨਦਾਰ ਅਸ਼ਵਨੀ ਕੁਮਾਰ ਸਮੇਤ ਉਸਦੀ ਪਤਨੀ ਨੀਲਮ ਰਾਣੀ ਨੂੰ ਵੀ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਲਾਡੀ ਬਰਨਾਲਾ ਅਤੇ ਵਿਪਨ ਗਰਗ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਅਸ਼ਵਨੀ ਕੁਮਾਰ ਨੇ ਜਦੋਂ ਦੁਕਾਨ ‘ਤੇ ਪਰਵਿੰਦਰ ਸਿੰਘ ਝੋਟਾ ਤੇ ਗੋਲੀ ਚਲਾਈ, ਉਸ ਤੋਂ ਪਹਿਲਾਂ ਉਸ ਨੇ ਮੋਬਾਈਲ ਫੋਨ ਤੇ ਆਪਣੇ ਕਿਸੇ ਪਰਿਵਾਰਕ ਮੈਂਬਰ ਨਾਲ ਗੱਲਬਾਤ ਕੀਤੀ ਤੇ ਨਾਲ ਹੀ ਪਰਵਿੰਦਰ ਝੋਟਾ ‘ਤੇ ਗੋਲੀਆਂ ਵਰਾ ਦਿੱਤੀਆਂ।

ਬਾਅਦ ਵਿੱਚ ਉਸ ਨੇ ਬਾਜ਼ਾਰ ਵਿਚ ਵੀ ਭੱਜੇ ਜਾਂਦੇ ਪਰਵਿੰਦਰ ਝੋਟਾ ਤੇ ਉਸਦੇ ਸਾਥੀਆਂ ਤੇ ਗੋਲੀਆਂ ਚਲਾਈਆਂ। ਜਾਣਕਾਰੀ ਅਨੁਸਾਰ ਕਈ ਵਿਅਕਤੀਆਂ ਨੇ ਦੁਕਾਨਦਾਰ ਨੂੰ ਉਸ ਦਾ ਨਾਂ ਲੈ ਕੇ ਰੋਕਿਆ ਵੀ, ਪਰ ਉਹ ਨਹੀਂ ਰੁਕਿਆ। ਡੀ ਆਈ ਜੀ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਸੀ ਕਿ ਪੁਲੀਸ ਦੀ ਮੁਢਲੀ ਜਾਂਚ ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਵਾਰਦਾਤ ਸਮੇਂ ਮੋਬਾਈਲ ਫੋਨ ਤੇ ਆਪਣੇ ਪਰਿਵਾਰਿਕ ਮੈਂਬਰ ਨਾਲ ਗੱਲਬਾਤ ਕੀਤੀ ਸੀ।
Share: