ਪੁੱਤ ਦੇ ਕਤਲ ਦਾ ਇਨਸਾਫ਼ ਲੈਣ ਲਈ ਵਿਧਾਨ ਸਭਾ ਪਹੁੰਚਿਆ ਅਬੋਹਰ ਦਾ ਪਰਿਵਾਰ

ਪੁੱਤ ਦੇ ਕਤਲ ਦਾ ਇਨਸਾਫ਼ ਲੈਣ ਲਈ ਵਿਧਾਨ ਸਭਾ ਪਹੁੰਚਿਆ ਅਬੋਹਰ ਦਾ ਪਰਿਵਾਰ

ਚੰਡੀਗੜ੍ਹ : ਪੰਜਾਬ ਦੇ ਅਬੋਹਰ ਵਿੱਚ ਪਿਛਲੇ ਦਿਨੀਂ ਅਜੈ ਨਾਮ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਅੱਜ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਮ੍ਰਿਤਕ ਦੀ ਮਾਤਾ ਮੰਜੂ ਅਤੇ ਭੈਣ ਸਿਮਰਨਜੋਤ ਨੂੰ ਨਾਲ ਲੈ ਕੇ ਵਿਧਾਨ ਸਭਾ ਪਹੁੰਚੇ ਹਨ। ਜਿਨ੍ਹਾਂ ਨੇ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਇਸ ਦੇ ਨਾਲ ਹੀ ਉਕਤ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਮ੍ਰਿਤਕ ਅਜੇ ਦੀ ਮਾਤਾ ਮੰਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੇ ਕੁਮਾਰ ‘ਤੇ 27 ਸਤੰਬਰ ਨੂੰ ਗੋਲੀਆਂ ਮਾਰ ਕੇ ਹਮਲਾ ਕਰ ਦਿੱਤਾ ਸੀ ਜਿਸ ਦੀ ਇਲਾਜ ਦੌਰਾਨ ਡੀਐਮਸੀ ਲੁਧਿਆਣਾ ਵਿੱਚ ਮੌਤ ਹੋ ਗਈ। ਉਹਨਾਂ ਕਿਹਾ ਕਿ ਅਜੇ ਨੇ ਮੌਤ ਤੋਂ ਪਹਿਲਾਂ ਪੁਲੀਸ ਕੋਲ ਆਪਣੇ ਬਿਆਨ ਦਰਜ ਕਰਵਾਏ ਸੀ ਇਸ ਦੇ ਬਾਵਜੂਦ ਪੁਲੀਸ ਵੱਲੋਂ ਕਾਤਲਾਂ ਨੂੰ ਹਾਲੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਬਿਆਨ ਦਰਜ ਕਰਵਾਉਣ ਦੇ ਬਾਵਜੂਦ ਹਮਲਾਵਰਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਤੱਕ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੈ। ਉਦੋਂ ਤੱਕ ਪੀੜਿਤ ਪਰਿਵਾਰ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਆਉਣਗੇ ਅਤੇ ਪੀੜਿਤ ਨੂੰ ਇਨਸਾਫ਼ ਦਵਾਉਣ ਲਈ ਆਵਾਜ਼ ਬੁਲੰਦ ਕਰਨਗੇ। ਜੇ ਫਿਰ ਵੀ ਪੰਜਾਬ ਸਰਕਾਰ ਨੇ ਪੀੜਿਤ ਪਰਿਵਾਰ ਦੀ ਸੁਣਵਾਈ ਨਾ ਕੀਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Share: