ਚੰਡੀਗੜ੍ਹ : ਕੇਂਦਰੀ ਜਾਂਚ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਅੱਜ ਦੁਪਹਿਰ 2:30 ਵਜੇ ਸੈਕਟਰ 30 ਸਥਿਤ ਸੀ.ਬੀ.ਆਈ ਦਫ਼ਤਰ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੀ.ਬੀ.ਆਈ. ਵੱਲੋਂ ਰਾਜਬੀਰ ਸਿੰਘ ਘੁੰਮਣ ਅਤੇ ਪੰਜ ਹੋਰਨਾਂ ਖ਼ਿਲਫ਼ ਐੱਫ.ਆਈ.ਆਰ. ਦਰਜ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਅੱਠ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਅਤੇ ਤਲਾਸ਼ੀ ਅਭਿਆਨ ਚਲਾਉਣ ਤੋਂ ਬਾਅਦ ਸਾਹਮਣੇ ਆਈ ਹੈ। ਐੱਫ.ਆਈ.ਆਰ. ਵਿੱਚ ਨਾਮਜ਼ਦ ਹੋਰ ਵਿਅਕਤੀ ਨਿਤਨ ਗੋਹਲ, ਜਿਤਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ ਅਤੇ ਆਰ.ਐੱਸ. ਨਾਗਰਾ ਹਨ। ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਘੁੰਮਣ ਅੱਜ ਸੀ.ਬੀ.ਆਈ. ਅੱਗੇ ਪੇਸ਼ ਹੋਣਗੇ ਜਾਂ ਨਹੀਂ।
Posted inChandigarh
Punjab Corruption Case: ਸੀਬੀਆਈ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਤਲਬ
