Punjab Weather Update: ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

Punjab Weather Update: ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਅੱਜ ਤੜਕੇ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਭਾਈ ਭਾਰੀ ਮੀਂਹ ਅਤੇ ਗੜੇਮਾਰੀ ਨੇ ਸੂਬੇ ਦੇ ਕਈ ਸ਼ਹਿਰਾਂ ਨੂੰ ਜਲ ਥਲ ਕਰਕੇ ਰੱਖ ਦਿੱਤਾ। ਮੀਂਹ ਅਤੇ ਗੜੇਮਾਰੀ ਕਰਕੇ ਮੰਡੀਆਂ ਵਿੱਚ ਪਈ ਕਿਸਾਨਾਂ ਦੀ ਫ਼ਸਲ ਮੁੜ ਤੋਂ ਭਿੱਜ ਗਈ ਇਸ ਦੇ ਨਾਲ ਹੀ ਖੇਤਾਂ ਵਿੱਚ ਖੜੀਆਂ ਫਸਲਾਂ ਵੀ ਕਈ ਥਾਵਾਂ ਤੇ ਵਿਛਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅਕਤੂਬਰ ਮਹੀਨੇ ਤੇ ਅੱਧ ਵਿੱਚ ਪੈ ਰਹੀ ਬੇਮੌਸਮੇ ਮੀਂਹ ਨੇ ਇੱਕ ਵਾਰ ਫਿਰ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।  ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਤਰਨ ਤਾਰਨ ਅਤੇ ਮੁਕਤਸਰ ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਹੋਣ ਦੀਆਂ ਸੂਚਨਾਵਾਂ ਵੀ ਪ੍ਰਾਪਤ ਹੋਈਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਲਗਪਗ ਸਾਰੇ ਹੀ ਸ਼ਹਿਰਾਂ ਵਿੱਚ ਮੀਂਹ ਪਿਆ। ਮੀਂਹ ਦੇ ਨਾਲ ਹੀ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅੱਜ 15 ਅਕਤੂਬਰ ਨੂੰ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਇਸ ਦੇ ਨਾਲ ਹੀ ਮੁੜ ਤੋਂ ਭਾਰੀ ਮੀਂਹ ਅਤੇ ਗੰੜੇਮਾਰੀ ਦੀ ਵੀ ਝੁੱਟ ਲੱਗ ਸਕਦੀ ਹੈ।

Share: