ਨਿੱਜੀ ਕੰਪਨੀ ਵੱਲੋਂ ਕਰਜ਼ੇ ਦੀ ਵਸੂਲੀ ਲਈ ਦਿੱਤੀਆਂ ਕਥਿਤ ਧਮਕੀਆਂ ਤੋਂ ਪਰੇਸ਼ਾਨ ਮਹਿਲਾ ਨੇ ਕੀਤੀ ਖ਼ੁਦਕੁਸ਼ੀ

ਨਿੱਜੀ ਕੰਪਨੀ ਵੱਲੋਂ ਕਰਜ਼ੇ ਦੀ ਵਸੂਲੀ ਲਈ ਦਿੱਤੀਆਂ ਕਥਿਤ ਧਮਕੀਆਂ ਤੋਂ ਪਰੇਸ਼ਾਨ ਮਹਿਲਾ ਨੇ ਕੀਤੀ ਖ਼ੁਦਕੁਸ਼ੀ

ਫਗਵਾੜਾ (ਮਨੀਸ਼ ਰਿਹਾਨ)  :  ਫਗਵਾੜਾ ਵਿਖੇ ਅੱਜ ਇੱਕ ਮਹਿਲਾ ਵੱਲੋਂ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਬਲਬੀਰ ਕੌਰ ਵਜੋਂ ਹੋਈ ਹੈ। ਘਟਨਾ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਕਤ ਮਹਿਲਾ ਨੇ ਇੱਕ ਨਿੱਜੀ ਕੰਪਨੀ ਤੋਂ ਕਰਜ਼ਾ ਲਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਕੰਪਨੀ ਦੇ ਕੁਝ ਕਰਿੰਦੇ ਕਰਜ਼ੇ ਦੀ ਵਸੂਲੀ ਲਈ ਉਸ ਦੇ ਘਰ ਆਏ ਸਨ ਅਤੇ ਕਥਿਤ ਤੌਰ ’ਤੇ ਉਸ ਨੂੰ ਧਮਕੀਆਂ ਦੇ ਕੇ ਗਏ ਸਨ। ਇਸ ਤੋਂ ਬਾਅਦ ਮਹਿਲਾ ਵੱਲੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਹੋ ਕੇ ਇਹ ਕਦਮ ਚੁੱਕੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ, ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲੀਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਮ੍ਰਿਤਕਾ ਆਪਣੇ ਪਿੱਛੇ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Share: