ਨੌਜਵਾਨਾਂ ਲਈ ਵੱਡਾ ਤੋਹਫ਼ਾ: ਪੰਜਾਬ ਸਰਕਾਰ ਸ਼ੁਰੂ ਕਰੇਗੀ ‘ਪੰਜਾਬ ਦਾ ਕਰੋੜਪਤੀ’

ਨੌਜਵਾਨਾਂ ਲਈ ਵੱਡਾ ਤੋਹਫ਼ਾ: ਪੰਜਾਬ ਸਰਕਾਰ ਸ਼ੁਰੂ ਕਰੇਗੀ ‘ਪੰਜਾਬ ਦਾ ਕਰੋੜਪਤੀ’

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ ਉੱਤੇ ‘ਪੰਜਾਬ ਦਾ ਕਰੋੜਪਤੀ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਮੁਕਾਬਲੇ ਦਾ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਪੰਜਾਬ ਦਾ ਕਰੋੜਪਤੀ ਮੁਕਾਬਲਿਆਂ ਵਿੱਚ 15 ਤੋਂ 30 ਸਾਲ ਤੱਕ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਆਧਾਰਿਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਬਾਰੇ ਜਾਣੂ ਕਰਵਾਉਣ ਲਈ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਅੱਗੇ ਲਿਆਉਣ ਲਈ ਇਹ ਪਹਿਲ ਕਦਮੀ ਕੀਤੀ ਜਾ ਰਹੀ ਹੈ। ਪੰਜਾਬ ਦਾ ਕਰੋੜਪਤੀ ਵਿੱਚ ਸਭ ਕੁਝ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਅਧਾਰਿਤ ਹੋਵੇਗਾ ਇਸ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਤੱਕ ਦਾ ਨਗਦ ਨਾਮ ਸਰਕਾਰ ਵੱਲੋਂ ਦਿੱਤਾ ਜਾਵੇਗਾ।

Share: