ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਕੂਲ ਵੈਨ ਪਲਟੀ; ਤਿੰਨ ਬੱਚੇ ਜ਼ਖ਼ਮੀ

ਚੰਡੀਗੜ੍ਹ : ਬਟਾਲਾ ਨੇੜੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਤੇ ਨਿੱਜੀ ਸਕੂਲ ਵੈਨ ਦੀ ਟੱਕਰ ਹੋ ਗਈ ਜਿਸ ਕਾਰਨ ਸਕੂਲ ਵੈਨ ਪਲਟ ਗਈ। ਇਸ ਹਾਦਸੇ ਵਿੱਚ ਵੈਨ ਵਿੱਚ ਸਵਾਰ ਤਿੰਨ ਸਕੂਲੀ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਕੂਲ ਵੈਨ ਬਟਾਲਾ ਨੇੜੇ ਮਾਰੂਤੀ ਕਾਰ ਏਜੰਸੀ ਕੋਲੋਂ ਪਿੰਡ ਬੱਲ ਵੱਲ ਮੁੜ ਰਹੀ ਸੀ। ਇਸ ਦੌਰਾਨ ਅੰਮ੍ਰਿਤਸਰ ਵਾਲੇ ਪਾਸਿਓਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਵੈਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਵੈਨ ਸੜਕ ’ਤੇ ਪਲਟ ਗਈ।

ਕਾਰ ਚਾਲਕ ਮੌਕੇ ਤੋਂ ਫ਼ਰਾਰ

ਹਾਦਸੇ ਸਮੇਂ ਵੈਨ ਵਿੱਚ ਸਵਾਰ ਤਿੰਨ ਬੱਚੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Share: