Stock Market: ਸ਼ੇਅਰ ਬਾਜ਼ਾਰਾਂ ਵਿੱਚ ਗਿਰਾਵਟ; ਸੈਂਸੈਕਸ 84 ਹਜ਼ਾਰ ਤੋਂ ਹੇਠਾਂ ਖਿਸਕਿਆ, ਰੁਪਿਆ ਵੀ 9 ਪੈਸੇ ਟੁੱਟਿਆ

Stock Market: ਸ਼ੇਅਰ ਬਾਜ਼ਾਰਾਂ ਵਿੱਚ ਗਿਰਾਵਟ; ਸੈਂਸੈਕਸ 84 ਹਜ਼ਾਰ ਤੋਂ ਹੇਠਾਂ ਖਿਸਕਿਆ, ਰੁਪਿਆ ਵੀ 9 ਪੈਸੇ ਟੁੱਟਿਆ

ਮੁੰਬਈ : ਸੂਚਨਾ ਤਕਨਾਲੋਜੀ (ਆਈ.ਟੀ.) ਕੰਪਨੀਆਂ ਦੇ ਸ਼ੇਅਰਾਂ ਅਤੇ ਐੱਚ.ਡੀ.ਐੱਫ.ਸੀ. ਬੈਂਕ ਵਿੱਚ ਮੁਨਾਫ਼ਾਵਸੂਲੀ ਦਰਮਿਆਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਮਿਆਰੀ ਸ਼ੇਅਰ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀ.ਐੱਸ.ਈ. ਸੈਂਸੈਕਸ 339 ਅੰਕ ਟੁੱਟ ਕੇ 83,958.53 ’ਤੇ ਆ ਗਿਆ। ਉੱਥੇ ਹੀ 50 ਸ਼ੇਅਰਾਂ ਵਾਲਾ ਐੱਨ.ਐੱਸ.ਈ. ਨਿਫਟੀ 73.10 ਅੰਕ ਖਿਸਕ ਕੇ 25,812.35 ’ਤੇ ਰਿਹਾ। ਸੈਂਸੈਕਸ ਵਿੱਚ ਸ਼ਾਮਲ ਕੰਪਨੀਆਂ ਵਿੱਚ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐੱਸ.), ਐੱਚ.ਸੀ.ਐੱਲ. ਟੈੱਕ, ਇਨਫੋਸਿਸ, ਐੱਚ.ਡੀ.ਐੱਫ.ਸੀ. ਬੈਂਕ, ਰਿਲਾਇੰਸ ਇੰਡਸਟਰੀਜ਼ ਅਤੇ ਬਜਾਜ ਫਿਨਸਰਵ ਦੇ ਸ਼ੇਅਰਾਂ ਵਿੱਚ ਜ਼ਿਕਰਯੋਗ ਗਿਰਾਵਟ ਹੋਈ।

ਦੂਜੇ ਪਾਸੇ ਟਾਈਟਨ, ਟਾਟਾ ਸਟੀਲ, ਭਾਰਤ ਇਲੈਕਟ੍ਰਾਨਿਕਸ ਅਤੇ ਪਾਵਰ ਗਰਿਡ ਦੇ ਸ਼ੇਅਰ ਲਾਲ ਨਿਸ਼ਾਨ ਵਿੱਚ ਸਨ। ਆਲਮੀ ਤੇਲ ਮਿਆਰ ਬ੍ਰੈਂਟ ਕਰੂਡ 96.50 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 5,843.33 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਏਸ਼ੀਆ ਦੇ ਹੋਰ ਬਾਜ਼ਾਰਾਂ ਵਿੱਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਸਨ। ਅਮਰੀਕੀ ਸ਼ੇਅਰ ਬਾਜ਼ਾਰ ਵੀਰਵਾਰ ਨੂੰ ਛੁੱਟੀ ਕਾਰਨ ਬੰਦ ਸਨ।

ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਡਿੱਗ ਕੇ 92.47 ’ਤੇ ਆਇਆ।

Share: