ਜਲੰਧਰ (ਮਨੀਸ਼ ਰਿਹਾਨ)- ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਕੌਰ ਦੇ ਪਿਤਾ ਸਵਰਗੀ ਜਸਵਿੰਦਰ ਸਿੰਘ ਜੀ ਨਮਿੱਤ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਗੁਰਦੁਆਰਾ ਸ੍ਰੀ ਸਿੰਘ ਸਭਾ, ਸੰਤ ਨਗਰ, ਲਾਡੋਵਾਲੀ ਰੋਡ, ਜਲੰਧਰ ਵਿਖੇ ਭਾਵਪੂਰਨ ਮਾਹੌਲ ਵਿੱਚ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਖੇਤਰ ਨਾਲ ਸਬੰਧਤ ਸ਼ਖ਼ਸੀਅਤਾਂ ਤੋਂ ਇਲਾਵਾ ਰਿਸ਼ਤੇਦਾਰਾਂ, ਸਨੇਹੀਆਂ ਅਤੇ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਗੁਰਬਾਣੀ ਕੀਰਤਨ ਅਤੇ ਅਰਦਾਸ ਰਾਹੀਂ ਅਕਾਲ ਪੁਰਖ ਦੇ ਚਰਨਾਂ ਵਿੱਚ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਹਾਜ਼ਰ ਸ਼ਖ਼ਸੀਅਤਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ-ਪਿਤਾ ਦਾ ਸਾਇਆ ਪਰਿਵਾਰ ਲਈ ਸਭ ਤੋਂ ਵੱਡੀ ਤਾਕਤ ਹੁੰਦਾ ਹੈ ਅਤੇ ਉਨ੍ਹਾਂ ਦਾ ਵਿਛੋੜਾ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੈ। ਇਸ ਦੁੱਖ ਦੀ ਘੜੀ ਵਿੱਚ ਸਮੂਹ ਹਾਜ਼ਰੀਨ ਨੇ ਪਰਿਵਾਰ ਨੂੰ ਭਾਣਾ ਮੰਨਣ ਅਤੇ ਇਸ ਔਖੇ ਸਮੇਂ ਵਿੱਚ ਹੌਸਲਾ ਬਣਾਈ ਰੱਖਣ ਦੀ ਅਰਦਾਸ ਕੀਤੀ।
ਇਸ ਮੌਕੇ ਨਿਤਿਨ ਕੋਹਲੀ ਦੀ ਧਰਮਪਤਨੀ ਨਿਧੀ ਕੋਹਲੀ, ਸਰਦਾਰ ਸੁਰਿੰਦਰ ਸਿੰਘ ਸੋਢੀ, ਇੰਦਰਵੰਸ਼ ਸਿੰਘ ਚੱਢਾ, ਗੋਲਡੀ ਮਰਵਾਹਾ, ਮਨੀਸ਼ ਸ਼ਰਮਾ, ਲਗਨਦੀਪ ਸਿੰਘ, ਰਿੱਕੀ, ਕੁਲਵੰਤ ਸਿੰਘ, ਮਨਜੀਤ ਰਾਵਤ, ਸ਼ੋਭਾ ਭਗਤ ਜ਼ਿਲ੍ਹਾ ਪ੍ਰਧਾਨ ਵੂਮੈਨ ਵਿੰਗ, ਨਵਦੀਪ ਕੌਰ ਕੋਆਰਡੀਨੇਟਰ ਜਲੰਧਰ ਸੈਂਟਰਲ, ਹਰਜੀਤ ਕੌਰ ਜ਼ਿਲ੍ਹਾ ਮੀਤ ਪ੍ਰਧਾਨ, ਕੌਸ਼ਲ ਸ਼ਰਮਾ, ਨੀਰੂ ਚੱਢਾ ਜ਼ਿਲ੍ਹਾ ਸੰਯੁਕਤ ਸਕੱਤਰ, ਸੁਰਜੀਤ ਕੌਰ, ਸਾਰਿਕਾ, ਹੇਮਰਾਜ, ਹਰਮਿੰਦਰ ਬਿੱਟਾ, ਅਯੂਬ ਖ਼ਾਨ, ਰਾਜੇਸ਼ ਬੱਬਰ, ਮਨੀਸ਼ ਰਿਹਾਨ ਅਤੇ ਰੂਪਿੰਦਰ ਸਿੰਘ ਅਰੋੜਾ ਸਮੇਤ ਕਈ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਜਲੰਧਰ ਦੇ ਮੇਅਰ ਵਿਨੀਤ ਧੀਰ ਨੇ ਆਪਣੇ ਸ਼ੋਕ ਸੰਦੇਸ਼ ਭੇਜ ਕੇ ਸਵਰਗੀ ਜਸਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
ਇਸ ਦੌਰਾਨ ਸ਼ੋਕਗ੍ਰਸਤ ਪਰਿਵਾਰਕ ਮੈਂਬਰਾਂ ਜਸਪਾਲ ਸਿੰਘ, ਸੁਖਜੀਤ ਕੌਰ, ਗੁਰਪ੍ਰੀਤ ਸਿੰਘ, ਬਲਜਿੰਦਰ ਕੌਰ ਅਤੇ ਮਨਦੀਪਕ ਪਾਲ ਸਿੰਘ ਨੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਵਾਲੀਆਂ ਸਮੂਹ ਸੰਗਤਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਭ ਵੱਲੋਂ ਦਿੱਤੇ ਗਏ ਸਹਿਯੋਗ, ਹੌਸਲੇ ਅਤੇ ਹਮਦਰਦੀ ਲਈ ਉਹ ਸਦਾ ਰਿਣੀ ਰਹਿਣਗੇ।

