Mansa Murder case: ਦਲਜੀਤ ਸਿੰਘ ਦਾ 5 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰ

Mansa Murder case: ਦਲਜੀਤ ਸਿੰਘ ਦਾ 5 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰ

ਮਾਨਸਾ : ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ ’ਤੇ ਪੋਸਟਮਾਰਟਮ ਉਪਰੰਤ ਕੱਲ੍ਹ 5 ਨਵੰਬਰ ਨੂੰ ਸਵੇਰੇ 11 ਵਜੇ ਉਸ ਦੇ ਆਪਣੇ ਪਿੰਡ ਭੰਮੇ ਕਲਾਂ ਵਿਖੇ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਮਾਣਯੋਗ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ, ਜਿਸ ’ਤੇ ਅਦਾਲਤ ਨੇ ਪੋਸਟਮਾਰਟਮ ਕਰਵਾਉਣ ਉਪਰੰਤ ਅੰਤਿਮ ਸਸਕਾਰ ਕਰਨ ਦੇ ਆਦੇਸ਼ ਦਿੱਤੇ ਸਨ। ਬੁੱਧਵਾਰ ਨੂੰ ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਅਤੇ ਭੈਣ ਅਮਰਜੀਤ ਕੌਰ ਮਾਣਯੋਗ ਅਦਾਲਤ ਪੁੱਜੀਆਂ ਅਤੇ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਪਿੰਡ ਵਿੱਚ ਕਰਨ ਦੀ ਇੱਛਾ ਜ਼ਾਹਰ ਕੀਤੀ। ਇਸ ’ਤੇ ਅਦਾਲਤ ਨੇ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਭਲਕੇ ਸਵੇਰੇ 11 ਵਜੇ ਕਰਨ ਦੇ ਹੁਕਮ ਦੇ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਦਾਲਤ ਨੇ ਸਸਕਾਰ ਮੌਕੇ ਕਿਸੇ ਵੀ ਰਾਜਸੀ ਆਗੂ ਦੇ ਜਾਣ ਦੀ ਮਨਾਹੀ ਕੀਤੀ ਹੈ।

Share: