Punjab MC Elections: ਪੰਜਾਬ ਵਿੱਚ ਪਟਿਆਲਾ ਦੇ 30, ਬਾਘਾਪੁਰਾਣਾ ਦੇ 15 ਅਤੇ ਧਰਮਕੋਟ ਦੇ 7 ਵਾਰਡਾਂ ਲਈ ਵੋਟਿੰਗ ਜਾਰੀ

Punjab MC Elections: ਪੰਜਾਬ ਵਿੱਚ ਪਟਿਆਲਾ ਦੇ 30, ਬਾਘਾਪੁਰਾਣਾ ਦੇ 15 ਅਤੇ ਧਰਮਕੋਟ ਦੇ 7 ਵਾਰਡਾਂ ਲਈ ਵੋਟਿੰਗ ਜਾਰੀ

ਪਟਿਆਲਾ : ਅਦਾਲਤ ਦੇ ਹੁਕਮਾਂ ਤੋਂ ਬਾਅਦ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ, ਮੋਗਾ ਜ਼ਿਲ੍ਹੇ ਦੀ ਬਾਘਾਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ ਦੇ ਸੱਤ ਵਾਰਡਾਂ ਵਿੱਚ ਲਈ ਅੱਜ ਵੋਟਿੰਗ ਕਰਵਾਈ ਜਾ ਰਹੀ ਹੈ। ਵੱਖ ਵੱਖ ਵਾਰਡਾਂ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇੱਕ ਤੱਥ ਖੋਜ ਕਮਿਸ਼ਨ ਵੱਲੋਂ  21 ਦਸੰਬਰ, 2024 ਨੂੰ ਹੋਈਆਂ ਸਥਾਨਕ ਬਾਡੀ ਚੋਣਾਂ ਵਿੱਚ “ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵਿਆਪਕ ਰੁਕਾਵਟ” ਪਾਏ ਜਾਣ ਤੋਂ ਬਾਅਦ ਸੁਪਰੀਮ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ 30 ਮਿਉਂਸਪਲ ਵਾਰਡਾਂ ਅਤੇ ਮੋਗਾ ਵਿੱਚ ਬਾਘਾਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ ਦੇ ਸੱਤ ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਸੀ। ਇਹ ਮਾਮਲਾ ਉਦੋਂ ਅਦਾਲਤਾਂ ਵਿੱਚ ਪਹੁੰਚਿਆ ਸੀ ਜਦੋਂ ਵਿਰੋਧੀ ਉਮੀਦਵਾਰਾਂ ਨੇ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵੱਡੇ ਪੱਧਰ ‘ਤੇ ਬੇਨਿਯਮੀਆਂ ਦੇ ਦੋਸ਼ ਲਗਾਏ ਸਨ। ਇਨ੍ਹਾਂ ਦੋਸ਼ਾਂ ਵਿੱਚ ਨਾਮਜ਼ਦਗੀ ਪੱਤਰ ਖੋਹਣਾ, ਉਮੀਦਵਾਰਾਂ ਨੂੰ ਡਰਾਉਣਾ-ਧਮਕਾਉਣਾ ਅਤੇ ਹੱਥੋਪਾਈ ਦੀਆਂ ਘਟਨਾਵਾਂ ਸ਼ਾਮਲ ਸਨ।

ਪਟਿਆਲਾ ਵਿੱਚ ਕੁੱਲ 60 ਮਿਉਂਸਪਲ ਵਾਰਡ ਹਨ, ਜਦੋਂ ਕਿ 30 ਵਾਰਡਾਂ ਵਿੱਚ ਮੁੜ-ਵੋਟਿੰਗ ਹੋ ਰਹੀ ਹੈ। ਇਨ੍ਹਾਂ 30 ਮਿਉਂਸਪਲ ਵਾਰਡਾਂ ਵਿੱਚੋਂ 21 ਪਟਿਆਲਾ ਸ਼ਹਿਰੀ, ਅੱਠ ਪਟਿਆਲਾ ਦਿਹਾਤੀ ਅਤੇ ਇੱਕ ਸਨੌਰ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ। ਪਟਿਆਲਾ ਦੇ 30 ਵਾਰਡਾਂ ਲਈ 45 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 165 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ, ਕੁੱਲ 1,49,768 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਹਨ। ਵੋਟਰਾਂ ਵਿੱਚ 77,419 ਪੁਰਸ਼, 72,338 ਔਰਤਾਂ ਅਤੇ 11 ਥਰਡ-ਜੈਂਡਰ (ਤੀਜਾ ਲਿੰਗ) ਵੋਟਰ ਸ਼ਾਮਲ ਹਨ। ਪੰਜਾਬ ਭਾਜਪਾ ਆਗੂ ਜੈ ਇੰਦਰ ਕੌਰ ਉਨ੍ਹਾਂ ਸਿਆਸੀ ਆਗੂਆਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਸਵੇਰੇ ਕਈ ਪੋਲਿੰਗ ਬੂਥਾਂ ਦਾ ਦੌਰਾ ਕੀਤਾ।

ਉਨ੍ਹਾਂ ਬੂਥਾਂ ‘ਤੇ ਤਾਇਨਾਤ ਪਾਰਟੀ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਵੋਟਿੰਗ ਪ੍ਰਕਿਰਿਆ ਦੌਰਾਨ ਸਰਗਰਮ ਰਹਿਣ ਲਈ ਉਤਸ਼ਾਹਿਤ ਕੀਤਾ। ਇਸੇ ਤਰ੍ਹਾਂ, ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਸ਼ਹਿਰੀ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਵੀ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰ ਰਹੇ ਸਨ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਦੁੱਗਲ ਨੇ ਵੀ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਪਾਰਟੀ ਵਰਕਰਾਂ ਨਾਲ ਗੱਲਬਾਤ ਕੀਤੀ।

Share: