ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ ਦੀ ਅਦਾਇਗੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਹੋਰਾਂ ਵਿਰੁੱਧ ਸ਼ੁਰੂ ਕੀਤੀਆਂ ਅਦਾਲਤੀ ਤੌਹੀਨ ਦੀਆਂ ਅਪਰਾਧਿਕ ਕਾਰਵਾਈਆਂ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰਾਂ ਵਿਰੁੱਧ ਅਦਾਲਤੀ ਤੌਹੀਨ ਦੀਆਂ ਅਪਰਾਧਿਕ ਕਾਰਵਾਈਆਂ ਸ਼ੁਰੂ ਕਰਨ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ। ਬੈਂਚ ਨੇ ਨੋਟ ਕੀਤਾ ਕਿ ਹਾਈ ਕੋਰਟ ਨੇ ਵੀਰਵਾਰ ਨੂੰ ਇਸ ਮਾਮਲੇ ਵਿੱਚ ਮੁੱਖ ਸਕੱਤਰ ਨੂੰ ਵਿਅਕਤੀਗਤ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਇੱਕ ਤਾਜ਼ਾ ਅਰਜ਼ੀ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਸੀ ,ਜਿਸ ਵਿੱਚ ਕਰਮਚਾਰੀਆਂ ਦੇ ਬਕਾਇਆ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ ਦੋਸ਼ਾਂ ਦੇ ਭੁਗਤਾਨ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਫੌਜਦਾਰੀ ਤੌਹੀਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਸਰਵਉੱਚ ਅਦਾਲਤ ਨੇ ਕਿਹਾ, “ਅਗਲੇ ਹੁਕਮਾਂ ਤੱਕ ਅੱਗੇ ਦੀਆਂ ਕਾਰਵਾਈਆਂ ’ਤੇ ਰੋਕ ਲਗਾਈ ਜਾਂਦੀ ਹੈ।”

